ਪੋਤਰੀਆਂ ਨਾਲ ਕੀਰਤਨ ਸੁਣਨ ਜਾ ਰਹੀ ਦਾਦੀ ਨਾਲ ਹੋ ਗਿਆ ਵੱਡਾ ਕਾਂਡ
Sunday, Jan 19, 2025 - 01:46 PM (IST)

ਜਲੰਧਰ (ਕੁੰਦਨ, ਪੰਕਜ, ਸੋਨੂੰ)- ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਲੁਟੇਰਿਆਂ ਵੱਲੋਂ ਗਲੀ ਵਿਚੋਂ ਲੰਘ ਰਹੀ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਗਈਆਂ। ਘਟਨਾ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਹਾਲਾਂਕਿ ਵਾਲੀਆਂ ਨਕਲੀ ਸੀ ਤਾਂ ਮਹਿਲਾ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। ਘਟਨਾ ਦੇ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਸੀ.ਸੀ.ਟੀ.ਵੀ. ਮੀਡੀਆ ਗੁਰੱਪਾਂ ਵਿਚ ਆਈ ਤਾਂ ਲੋਕਾਂ ਦਾ ਪੁਲਸ ਪ੍ਰਤੀ ਗੁੱਸਾ ਫੁੱਟ ਗਿਆ।
ਇਲਾਕੇ ਦੇ ਲੋਕਾਂ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ ਕਿਉਂਕਿ ਜਿਸ ਕਾਲੋਨੀ ਵਿੱਚ ਇਹ ਘਟਨਾ ਵਾਪਰੀ ਹੈ, ਉਹ ਸ਼ਹਿਰ ਦੀਆਂ ਪਾਸ਼ ਕਲੋਨੀਆਂ ਵਿੱਚੋਂ ਇਕ ਗਿਣੀ ਜਾਂਦੀ ਹੈ। ਐਕਟਿਵਾ 'ਤੇ ਸਵਾਰ ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹਦੇ ਹੋਏ ਮੌਕੇ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਏ। ਫੁਟੇਜ ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਬਜ਼ੁਰਗ ਔਰਤ ਆਪਣੀਆਂ ਪੋਤਰੀਆਂ ਨਾਲ ਕੀਰਤਨ ਸੁਣਨ ਜਾ ਰਹੀ ਸੀ।
ਇਹ ਵੀ ਪੜ੍ਹੋ : ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ ਦਰਦਨਾਕ ਮੌਤ
ਇਸੇ ਦੌਰਾਨ ਐਕਟਿਵਾ 'ਤੇ ਸਵਾਰ ਇਕ ਵਿਅਕਤੀ ਅੱਗੇ ਚਲਾ ਜਾਂਦਾ ਹੈ ਅਤੇ ਉਸ ਦਾ ਸਾਥੀ ਪਿੱਛੇ ਤੋਂ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਐਕਟਿਵਾ 'ਤੇ ਸਵਾਰ ਹੋ ਕੇ ਫਰਾਰ ਹੋ ਜਾਂਦਾ ਹੈ। ਗਨੀਮਤ ਇਹ ਰਹੀ ਕਿ ਵਾਲੀਆਂ ਨਕਲੀ ਸਨ ਅਤੇ ਵਾਰਦਾਤ ਦੇ ਸਮੇਂ ਮਹਿਲਾ ਨੂੰ ਕੋਈ ਗੰਭੀਰ ਸੱਟਾਂ ਨਹੀਂ ਆਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e