ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ

04/01/2022 10:19:52 PM

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਸਭਿੰਨੀ ਬਾਣੀ ਦਾ ਆਨੰਦ ਮਾਣਿਆ। ਉੱਥੇ ਹੀ ਵਿਸ਼ਵ ਪੱਧਰੀ ਮਾਣ-ਸਨਮਾਨ ਮਿਲਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਅਲੌਕਿਕ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਨਮਾਨ ਦੇ ਚੱਲਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਾਂ ਕਿਉਂਕਿ ਵਾਹਿਗੁਰੂ ਦੀ ਕਿਰਪਾ ਨਾਲ ਹੀ ਇਹ ਮੁਕਾਮ ਹਾਸਿਲ ਹੋਇਆ ਹੈ।

ਇਹ ਵੀ ਪੜ੍ਹੋ : ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'

ਉਨ੍ਹਾਂ ਇਹ ਵੀ ਕਿਹਾ ਕਿ ਸਿਆਸਤ ’ਚ ਆਉਣ ਦਾ ਫਿਲਹਾਲ ਮੇਰਾ ਕੋਈ ਇਰਾਦਾ ਨਹੀਂ ਹੈ। ਬਸ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਾਜ਼ੇਟਿਵ ਐਨਰਜੀ ਲੈ ਕੇ ਵਾਪਿਸ ਨਿਊਯਾਰਕ ਜਾ ਰਹੀ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਮਿਸ ਯੂਨੀਵਰਸ ਬਣੇ ਤਿੰਨ ਮਹੀਨੇ ਹੋਏ ਹਨ ਅਤੇ ਬਾਲੀਵੁੱਡ ਦਾ ਸਫ਼ਰ ਅਜੇ ਦੂਰ ਹੈ। ਮਿਸ ਸੰਧੂ ਨੇ ਆਪਣੀ ਨਵੀਂ ਫਿਲਮ ਬਾਈ ਜੀ ਕੁੱਟਣਗੇ ਬਾਰੇ ਕਿਹਾ ਕਿ ਮੇਰੀ ਪਹਿਲੀ ਫਿਲਮ 27 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜੋ ਇਕ ਪਰਿਵਾਰਕ ਫਿਲਮ ਹੈ।

ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਏਜੰਸੀਆਂ ਹੋਈਆਂ ਅਲਰਟ

Manoj

This news is Content Editor Manoj