4 ਦਿਨਾਂ ਤੋਂ ਲਾਪਤਾ ਕਿਸਾਨ ਦੀ ਲਾਸ਼ ਨਹਿਰ ''ਚੋਂ ਬਰਾਮਦ
Sunday, Jun 02, 2019 - 05:27 PM (IST)

ਗਿੱਦੜਬਾਹਾ (ਸੰਧਿਆ, ਕੁਲਭੂਸ਼ਨ) - ਬੀਤੇ 4 ਦਿਨਾਂ ਤੋਂ ਲਾਪਤਾ ਭੁਪਿੰਦਰ ਸਿੰਘ ਦੀ ਲਾਸ਼ ਅੱਜ ਨਹਿਰ 'ਚੋਂ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਸਿਰ 'ਤੇ ਬੈਂਕ ਦਾ ਕਰਜ਼ਾਂ ਸੀ, ਜਿਸ ਨੂੰ ਲੈਣ ਲਈ ਬੈਂਕ ਵਾਲੇ ਉਨ੍ਹਾਂ ਦੇ ਘਰ ਦੇ ਵਾਰ-ਵਾਰ ਚੱਕਰ ਲਗਾਉਂਦੇ ਸਨ, ਜਿਸ ਕਾਰਨ ਭੁਪਿੰਦਰ ਸਿੰਘ ਹਮੇਸ਼ਾ ਹੀ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਭੁਪਿੰਦਰ ਸਿੰਘ ਦਾ ਪਿਤਾ ਸੁਰਜੀਤ ਸਿੰਘ ਵੀ ਕਰੀਬ ਦੋ ਸਾਲ ਪਹਿਲਾਂ ਘਰੋਂ ਕੀਤੇ ਚਲਾ ਗਿਆ ਸੀ, ਜਿਸ ਦਾ ਹਾਲੇ ਤੱਕ ਕੋਈ ਪਤਾ ਨਹੀਂ। ਉਨ੍ਹਾਂ ਦੀ ਸਾਰੀ ਜ਼ਮੀਨ ਸੁਰਜੀਤ ਸਿੰਘ ਦੇ ਨਾਂ ਸੀ। ਬੀਤੇ ਦਿਨੀਂ ਉਹ ਪਿੰਡ ਬਬਾਣੀਆਂ ਵਿਖੇ ਪੈਸੇ ਲੈਣ ਗਿਆ ਸੀ, ਜਿਸ ਦੌਰਾਨ ਉਸ ਨੇ ਰਸਤੇ 'ਚ ਆਉਦੀ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ । ਥਾਣਾ ਗਿੱਦੜਬਾਹਾ ਦੀ ਪੁਲਸ ਨੇ ਚਰਨਜੀਤ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਧਾਰਾ 174 ਅਧੀਨ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।