ਲਾਪਤਾ ਹੋਏ ਸਾਬਕਾ ਸਰਪੰਚ ਜਗੀਰ ਸਿੰਘ ਦੀ ਦਰਿਆ ਬਿਆਸ ਦੇ ਕਿਨਾਰੇ ਤੋਂ ਬਰਾਮਦ ਹੋਈ ਲਾਸ਼

03/22/2018 3:15:48 PM

ਗੁਰਦਾਸਪੁਰ (ਦੀਪਕ) : ਪੁਲਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਦਰਿਆ ਬਿਆਸ ਦੇ ਕਿਨਾਰੇ ਪਿੰਡ ਮੌਚਪੁਰ ਦੇ ਸਾਬਕਾ ਸਰਪੰਚ ਜਗੀਰ ਸਿੰਘ 14 ਮਾਰਚ ਨੂੰ ਲਾਪਤਾ ਹੋ ਗਏ ਸਨ। ਬੀਤੀ ਸ਼ਾਮ ਸਾਬਕਾ ਸਰਪੰਚ ਦੀ ਲਾਸ਼ ਦਰਿਆ ਬਿਆਸ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ।
ਜਗੀਰ ਸਿੰਘ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਸਬੰਧੀ ਸ਼ਿਕਾਇਤ ਥਾਣਾ ਭੈਣੀ ਮੀਆਂ ਖਾਂ ਵਿਚ ਕੀਤੀ ਗਈ ਸੀ। ਮ੍ਰਿਤਕ ਦੇ ਬੇਟੇ ਦਲਬੀਰ ਸਿੰਘ, ਭਰਾ ਕਰਤਾਰ ਸਿੰਘ ਤੇ ਸਾਬਕਾ ਸਰਪੰਚ ਭਗਤ ਸਿੰਘ ਨੇ ਦੱਸਿਆ ਕਿ ਜਗੀਰ ਸਿੰਘ ਦੀ ਲਾਸ਼ ਪਿੰਡ ਕਾਵਾਂਵਾਲੀ ਮੁੰਨਾ ਜ਼ਿਲਾ ਹੁਸ਼ਿਆਰਪੁਰ ਤੋਂ ਮਿਲੀ ਹੈ। ਇਸ ਲਈ ਥਾਣਾ ਦਸੂਹਾ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਜਗੀਰ ਸਿੰਘ ਦਾ ਕਿਸੇ ਸਾਜ਼ਿਸ਼ ਤਹਿਤ ਕਤਲ ਕੀਤਾ ਗਿਆ ਹੈ।


Related News