6 ਦਿਨ ਤੋਂ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ਚੀਕ-ਚਿਹਾੜਾ

Thursday, Mar 31, 2022 - 05:32 PM (IST)

6 ਦਿਨ ਤੋਂ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ਚੀਕ-ਚਿਹਾੜਾ

ਸਮਾਣਾ (ਦਰਦ) - 6 ਦਿਨ ਪਹਿਲਾਂ ਲਾਪਤਾ ਹੋਏ ਪਿੰਡ ਗਾਜੇਵਾਸ ਨਿਵਾਸੀ 27 ਸਾਲਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ’ਚੋਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਲਿਆਂਦਾ ਗਿਆ ਹੈ। ਜਾਂਚ ਅਧਿਕਾਰੀ ਗਾਜੇਵਾਸ ਪੁਲਸ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵੀਰ ਸਿੰਘ ਪਿਤਾ ਜਰਨੈਲ ਸਿੰਘ ਨਿਵਾਸੀ ਪਿੰਡ ਗਾਜੇਵਾਸ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ

ਪੀੜਤ ਪਰਿਵਾਰ ਵਲੋਂ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ 2 ਸਾਲ ਪਹਿਲਾਂ ਇਕ ਹਾਦਸੇ ਉਪਰੰਤ ਮਾਨਸਿਕ ਤੌਰ ’ਤੇ ਕਮਜ਼ੋਰ ਹੋਇਆ ਉਸ ਦਾ ਬੇਟਾ ਸੁਖਬੀਰ ਸਿੰਘ 25 ਮਾਰਚ ਦੁਪਹਿਰ ਬਾਅਦ ਘਰੋਂ ਚਲਾ ਗਿਆ ਸੀ। ਘਰ ਵਾਪਸ ਨਾ ਆਉਣ ’ਤੇ ਪਰਿਵਾਰ ਨੇ ਜਦੋਂ ਉਸ ਦੀ ਭਾਲ ਕੀਤੀ ਤਾਂ ਉਸ ਦੇ ਕੱਪੜੇ ਅਤੇ ਜੁੱਤੇ ਚੀਕਾ ਰੋਡ ’ਤੇ ਸਥਿਤ ਭਾਖੜਾ ਨਹਿਰ ਦੇ ਪੁਲ ਨੇੜੇ ਪਏ ਹੋਏ ਮਿਲੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

ਪੀੜਤ ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਲਾਪਤਾ ਨੌਜਵਾਨ ਦੀ ਭਾਲ ਭਾਖੜਾ ਨਹਿਰ ’ਚ ਕਰਨੀ ਸ਼ੁਰੂ ਕਰ ਦਿੱਤੀ। ਬੀਤੀ ਰਾਤ ਭਾਖੜਾ ਨਹਿਰ ਦੇ ਖਨੌਰੀ ਹੈੱਡ ਤੋਂ ਉਸ ਦੀ ਲਾਸ਼ ਬਰਾਮਦ ਹੋ ਗਈ। ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਪਰਿਵਾਰ ਹਵਾਲੇ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ


 


author

rajwinder kaur

Content Editor

Related News