ਪਰਿਵਾਰ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪਾਣੀ ਵਾਲੀ ਟੈਂਕੀ 'ਚੋਂ ਬਰਾਮਦ ਹੋਈ 4 ਸਾਲਾ ਪੁੱਤ ਦੀ ਲਾਸ਼

03/13/2023 12:46:17 PM

ਬਠਿੰਡਾ (ਵਰਮਾ) : ਪਿਛਲੇ ਦਿਨ ਤੋਂ ਲਾਪਤਾ 4 ਸਾਲਾ ਬੱਚੇ ਦੀ ਲਾਸ਼ ਮਾਡਲ ਟਾਊਨ ਫੇਜ਼-1 ਨੇੜੇ ਸਥਿਤ ਵਾਟਰ ਵਰਕਸ ਦੀ ਡਿੱਗੀ ਤੋਂ ਬਰਾਮਦ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੱਚੇ ਦੀਆਂ ਚੱਪਲਾਂ ਡਿੱਗੀ ਦੇ ਬਾਹਰ ਪਈਆਂ ਮਿਲੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਬੱਚਾ ਡਿੱਗੀ ਨੇੜੇ ਖੇਡਦੇ ਹੋਏ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਮਿਲਣ ’ਤੇ ਪੁਲਸ ਅਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ ਅਤੇ ਬੱਚੇ ਦੀ ਲਾਸ਼ ਨੂੰ ਡਿੱਗੀ ’ਚੋਂ ਬਾਹਰ ਕੱਢਿਆ ਗਿਆ। ਬੱਚੇ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ ਦਿਨ ਤੋਂ ਲਾਪਤਾ ਸੀ ਅਤੇ ਰਿਸ਼ਤੇਦਾਰ ਉਸ ਦੀ ਭਾਲ ਕਰ ਰਹੇ ਸਨ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਦਾ ਖੁੱਲ੍ਹਿਆ ਸਟੇਅਰਿੰਗ, ਵਾਪਰ ਗਿਆ ਵੱਡਾ ਹਾਦਸਾ

ਉਕਤ ਬੱਚੇ ਦੀ ਤਸਵੀਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਪਰ ਐਤਵਾਰ ਨੂੰ ਉਸ ਦੀ ਲਾਸ਼ ਡਿੱਗੀ ਤੋਂ ਬਰਾਮਦ ਹੋਈ। ਮ੍ਰਿਤਕ ਬੱਚੇ ਦੀ ਪਛਾਣ ਜਸ਼ਨਦੀਪ ਸਿੰਘ (4) ਪੁੱਤਰ ਲਖਵਿੰਦਰ ਸਿੰਘ ਵਾਸੀ ਭਾਗੂ ਰੋਡ ਵਜੋਂ ਹੋਈ ਹੈ। ਲਖਵਿੰਦਰ ਸਿੰਘ ਜੇ. ਸੀ. ਬੀ. ਡਰਾਈਵਰ ਹੈ, ਜਿਸ ਦਾ ਬੱਚਾ ਪਹਿਲੀ ਜਮਾਤ ’ਚ ਪੜ੍ਹਦਾ ਸੀ। ਪੁਲਸ ਦੀ ਕਾਰਵਾਈ ਤੋਂ ਬਾਅਦ ਜਥੇਬੰਦੀ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : SIT ਨੇ ਜਾਰੀ ਕੀਤਾ ਵਟਸਐਪ ਨੰਬਰ ਤੇ ਈ-ਮੇਲ, ਲੋਕਾਂ ਨੂੰ ਕੀਤੀ ਇਹ ਅਪੀਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News