ਜਲੰਧਰ: ਸਕੂਲ ''ਚੋਂ ਸ਼ੱਕੀ ਹਾਲਾਤ ''ਚ ਗਾਇਬ ਹੋਇਆ 13 ਸਾਲਾ ਲੜਕਾ

9/16/2019 3:59:23 PM

ਜਲੰਧਰ (ਦੀਪਕ)— ਪੰਜਾਬ 'ਚ ਬੱਚਿਆਂ ਦੇ ਲਾਪਤਾ ਹੋਣ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ 'ਚੋਂ ਸਾਹਮਣੇ ਆਇਆ, ਜਿੱਥੇ ਇਕ ਸਕੂਲ 'ਚੋਂ 13 ਸਾਲਾ ਲੜਕਾ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਅਵਤਾਰ ਨਗਰ ਦਾ ਰਹਿਣ ਵਾਲਾ ਅਨਮੋਲ ਸੇਠ ਹੁਕਮ ਚੰਦ ਸਕੂਲ 'ਚ 8ਵੀਂ ਜਮਾਤ 'ਚ ਪੜ੍ਹਦਾ ਹੈ। ਅੱਜ ਦੁਪਹਿਰ ਡੇਢ ਵਜੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਲੜਕੇ ਘਰ ਜਾਣ ਲਈ ਸਕੂਲੋਂ ਬਾਹਰ ਆਉਣ ਤੋਂ ਬਾਅਦ ਆਟੋ 'ਚ ਆਪਣਾ ਬੈਗ ਅਤੇ ਬੋਤਲ ਰੱਖ ਕੇ ਫਿਰ ਕਿਸੇ ਕੰਮ ਲਈ ਸਕੂਲ ਗਿਆ ਸੀ ਪਰ ਮੁੜ ਕੇ ਉਹ ਸਕੂਲ 'ਚੋਂ ਬਾਹਰ ਨਹੀਂ ਆਇਆ ਅਤੇ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ।

PunjabKesari

ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਪਰਿਵਾਰ ਸਮੇਤ ਸਕੂਲ ਪ੍ਰਬੰਧਕਾਂ ਵੱਲੋਂ ਵੀ ਕਾਫੀ ਉਸ ਦੀ ਭਾਲ ਕੀਤੀ ਗਈ ਅਤੇ ਉਸ ਦੇ ਦੋਸਤਾਂ ਤੋਂ ਪੁੱਛਗਿੱਛ ਕੀਤੀ ਗਈ ਪਰ ਕਿਤੇ ਵੀ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਉਥੇ ਹੀ ਸਕੂਲ ਦੀ ਸੀ. ਸੀ. ਟੀ. ਵੀ. ਵੀ ਖਰਾਬ ਦੱਸੇ ਜਾ ਰਹੇ ਹਨ। ਫਿਰ ਥਾਣਾ ਨੰਬਰ-2 ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੇ ਥਾਣਾ ਨੰਬਰ-2 ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਲੜਕੇ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਸ ਦੀ ਭਾਲ 'ਚ ਜਾਂਚ ਕੀਤੀ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Edited By shivani attri