6ਵੀਂ ਜਮਾਤ ਦਾ ਬੱਚਾ ਨਹੀਂ ਪਰਤਿਆ ਵਾਪਸ, ਭਾਲ ''ਚ ਨਿਕਲੇ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

Wednesday, Sep 25, 2024 - 04:24 PM (IST)

6ਵੀਂ ਜਮਾਤ ਦਾ ਬੱਚਾ ਨਹੀਂ ਪਰਤਿਆ ਵਾਪਸ, ਭਾਲ ''ਚ ਨਿਕਲੇ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਦਾਣਾ ਮੰਡੀ ’ਚ ਇਕ 11 ਸਾਲ ਦੇ ਬੱਚੇ ਦੀ ਲਾਸ਼ ਸ਼ੱਕੀ ਹਾਲਾਤ ’ਚ ਧਾਗੇ ਦੇ ਗੁੱਛੇ ਨਾਲ ਲਟਕੀ ਹੋਈ ਮਿਲੀ। ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੂੰ ਐਤਵਾਰ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ’ਚ ਇਕ ਬੱਚੇ ਦੀ ਲਾਸ਼ ਧਾਗੇ ਦੇ ਗੁੱਛੇ ’ਚ ਲਟਕੀ ਹੋਈ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡਾ ਫੇਰਬਦਲ, ਪੁਲਸ ਕਮਿਸ਼ਨਰ ਤੇ SSP ਸਣੇ ਕਈ ਅਫ਼ਸਰਾਂ ਦੀ ਹੋਈ ਬਦਲੀ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੀ ਪਛਾਣ ਅਭਿਸ਼ੇਕ (11) ਪੁੱਤਰ ਰਾਮਨਦ ਵਾਸੀ ਦਾਣਾ ਮੰਡੀ ਵਜੋਂ ਕੀਤੀ ਗਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ 6ਵੀਂ ਕਲਾਸ ’ਚ ਪੜ੍ਹਦਾ ਹੈ। ਐਤਵਾਰ ਦੀ ਸ਼ਾਮ ਨੂੰ ਉਹ ਆਪਣੇ ਘਰੋਂ ਖੇਡਣ ਲਈ ਨਿਕਲਿਆ ਸੀ ਪਰ ਦੇਰ ਰਾਤ ਤੱਕ ਜਦੋਂ ਉਹ ਘਰ ਵਾਪਸ ਨਾ ਆਇਆ ਤਾਂ ਉਸ ਨੂੰ ਲੱਭਣ ਲਈ ਆਸ-ਪਾਸ ਦੇ ਇਲਾਕੇ ’ਚ ਗਏ। ਜਦੋਂ ਉਹ ਦਾਣਾ ਮੰਡੀ ਦੇ ਅੰਦਰ ਪੁੱਜੇ ਤਾਂ ਉਥੇ ਧਾਗਿਆਂ ਦੇ ਗੁੱਛੇ ’ਚ ਉਸ ਦੇ ਲੜਕੇ ਦੀ ਲਾਸ਼ ਲਟਕਦੀ ਹੋਈ ਮਿਲੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਭਿਆਨਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਾ ਜਾਮ (ਵੀਡੀਓ)

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਪੁਲਸ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News