ਕੰਮ ’ਤੇ ਗਿਆ ਵਿਅਕਤੀ ਸ਼ੱਕੀ ਹਾਲਾਤ ’ਚ ਲਾਪਤਾ

09/24/2020 4:03:38 PM

ਸਾਹਨੇਵਾਲ/ਕੁਹਾੜਾ (ਜ.ਬ.) : ਘਰ ਤੋਂ ਕੰਮ ’ਤੇ ਗਏ ਇਕ ਵਿਅਕਤੀ ਦੇ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੂੰਮਕਲਾਂ ਦੀ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਪੁਲਸ ਨੇ ਲਾਪਤਾ ਵਿਅਕਤੀ ਸੁਨੀਲ ਕੁਮਾਰ (25) ਦੀ ਪਤਨੀ ਆਰਤੀ ਦੇਵੀ ਵਾਸੀ ਪਿੰਡ ਹਾੜੀਆਂ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਹੈ।

ਲਾਪਤਾ ਵਿਅਕਤੀ ਦੀ ਪਤਨੀ ਨੂੰ ਸ਼ੱਕ ਹੈ ਕਿ ਉਸ ਦੇ ਪਤੀ ਨੂੰ ਕਿਸੇ ਨੇ ਅਗਵਾ ਕੀਤਾ ਹੈ, ਜਿਸ ਤੋਂ ਬਾਅਦ ਪੁਲਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
 


Babita

Content Editor

Related News