ਲੜਕੇ ਨੇ ਪਰਿਵਾਰ ਨਾਲ ਮਿਲ ਕੇ ਲੜਕੀ ਨੂੰ ਭਜਾਇਆ, 5 ਖਿਲਾਫ ਮਾਮਲਾ ਦਰਜ

Wednesday, Mar 21, 2018 - 04:58 PM (IST)

ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਮਾਡਲ ਟਾਊਨ ਦੀ ਪੁਲਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਉਣ ਦੇ ਦੋਸ਼ 'ਚ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸੁੰਦਰ ਨਗਰ ਮੁਹੱਲੇ ਦੇ ਵਾਸੀ ਨੇ ਕਿਹਾ ਕਿ ਉਸ ਦੀ ਨਾਬਾਲਗ ਲੜਕੀ ਨੂੰ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦਾ ਰਹਿਣ ਵਾਲਾ ਹੈੱਪੀ ਆਪਣੇ ਭਰਾ ਰਾਜ ਅਤੇ ਅਜਾਇਬ ਸਿੰਘ ਅਤੇ ਪਿਤਾ ਜਰਨੈਲ ਸਿੰਘ ਸਮੇਤ ਮਾਂ ਮਛਲਾ ਦੇ ਨਾਲ ਮਿਲ ਕੇ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਵਰਗਲਾਉਂਦੇ ਹੋਏ ਕੇ ਭਜਾ ਕੇ ਲੈ ਗਿਆ ਹੈ। ਪੁਲਸ ਅਨੁਸਾਰ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News