ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ ਕੀਤਾ ਬਰਾਮਦ

Wednesday, Jul 29, 2026 - 08:12 PM (IST)

ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ ਕੀਤਾ ਬਰਾਮਦ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਜ਼ਿਲ੍ਹਾ ਪੁਲਸ ਮੁਖੀ ਅਭਿਮੰਨਿਊ ਰਾਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। 28 ਜੁਲਾਈ ਨੂੰ ਡਾਇਲ 112 'ਤੇ ਇਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਾਨਿਆਂਵਾਲੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਕਾਰ ਵਿਚ ਲਿਜਾਣ ਸਬੰਧੀ ਘਟਨਾ ਵਾਪਰੀ ਹੈ। ਸੂਚਨਾ ਮਿਲਦਿਆਂ ਹੀ ਪੁਲਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 211 ਮਿਤੀ 28-07-2026 ਅਧੀਨ ਧਾਰਾ 137(2) ਅਤੇ 3(5) ਬੀ.ਐਨ.ਐਸ. ਤਹਿਤ ਥਾਣਾ ਸਦਰ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਦਮਾ ਦਰਜ ਕੀਤਾ ਗਿਆ।

ਅਭਿਮੰਨਿਊ ਰਾਣਾ, ਆਈ.ਪੀ.ਐਸ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਮੀਤ ਸਿੰਘ ਢਿੱਲੋ ਕਪਤਾਨ ਪੁਲਿਸ (ਡੀ) ਅਤੇ  ਬਚਨ ਸਿੰਘ  ਉਪ ਕਪਤਾਨ ਪੁਲਸ (ਸਬ-ਡਵੀਜ਼ਨ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ  ਅਤੇ ਪੁਲਸ ਪਾਰਟੀ ਦੀਆਂ ਵੱਖ-ਵੱਖ  ਪੁਲਸ ਟੀਮਾਂ ਦਾ ਗਠਨ ਕਰਕੇ ਤੁਰੰਤ ਤਫਤੀਸ਼ ਸ਼ੁਰੂ ਕੀਤੀ ਗਈ

ਤਫਤੀਸ਼ ਦੌਰਾਨ ਪੁਲਸ ਟੀਮਾਂ ਨੇ ਤੇਜ਼ੀ ਅਤੇ ਸੁਚੱਜੀ ਕਾਰਵਾਈ ਕਰਦਿਆਂ ਸਿਰਫ਼ 4 ਘੰਟਿਆਂ ਦੇ ਅੰਦਰ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਖੀ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ। ਇਸ ਸਬੰਧੀ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 211 ਮਿਤੀ 28-07-2026 ਅਧੀਨ ਧਾਰਾ 137(2) ਅਤੇ 3(5) ਬੀ.ਐਨ.ਐਸ. ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ।

ਇਸ ਮਾਮਲੇ ਵਿਚ ਪੁਲਸ ਵੱਲੋਂ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇਕ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ। ਕਾਨੂੰਨੀ ਪ੍ਰਕਿਰਿਆ ਅਨੁਸਾਰ ਬਾਲਗ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦਕਿ ਨਾਬਾਲਗ ਮੁਲਜ਼ਮਾਂ ਸਬੰਧੀ ਕਾਰਵਾਈ ਕਿਸ਼ੋਰ ਨਿਆਂ ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾ ਰਹੀ ਹੈ।


author

Anmol Tagra

Content Editor

Related News