ਨੌਕਰੀ 'ਤੇ ਗਈ ਨਾਬਾਲਗ ਕੁੜੀ ਹੋਈ ਲਾਪਤਾ, ਮਗਰੋਂ ਆਏ ਫੋਨ ਨੇ ਪਰਿਵਾਰ ਦੇ ਉਡਾਏ ਹੋਸ਼

Tuesday, Dec 27, 2022 - 02:23 PM (IST)

ਨੌਕਰੀ 'ਤੇ ਗਈ ਨਾਬਾਲਗ ਕੁੜੀ ਹੋਈ ਲਾਪਤਾ, ਮਗਰੋਂ ਆਏ ਫੋਨ ਨੇ ਪਰਿਵਾਰ ਦੇ ਉਡਾਏ ਹੋਸ਼

ਜਲੰਧਰ (ਵਰੁਣ) : ਬਸਤੀ ਸ਼ੇਖ ਦੇ ਉੱਤਮ ਸਿੰਘ ਨਗਰ ਦੀ ਰਹਿਣ ਵਾਲੀ ਇਕ ਨਾਬਾਲਗ ਕੁੜੀ ਲਾਪਤਾ ਹੋ ਗਈ। ਲਾਪਤਾ ਹੋਣ ਤੋਂ ਕੁਝ ਸਮੇਂ ਬਾਅਦ ਹੀ ਕੁੜੀ ਨੇ ਆਪਣੇ ਘਰ ਫੋਨ ਕੀਤਾ ਅਤੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਵਿਆਹ ਕਰ ਰਹੀ ਹੈ। ਥਾਣਾ ਨੰਬਰ 5 ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਅਗਵਾ ਕਰਨ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੜੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਬੀਤੇ ਦਿਨੀਂ ਉਸਦੀ ਧੀ ਭਾਰਗੋ ਕੈਂਪ ਸਥਿਤ ਦੁਕਾਨ ’ਤੇ ਨੌਕਰੀ ਲਈ ਗਈ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਆਈ। ਉਨ੍ਹਾਂ ਉਸਦੀ ਕਾਫ਼ੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ।

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ

ਕਾਫ਼ੀ ਸਮਾਂ ਬੀਤਣ ਤੋਂ ਬਾਅਦ ਨਾਬਾਲਗਾ ਨੇ ਆਪਣੀ ਭੈਣ ਨੂੰ ਫੋਨ ਕਰ ਕੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਲਈ ਗਈ ਸੀ ਅਤੇ ਉਹ ਉਸਦੀ ਭਾਲ ਨਾ ਕਰਨ। ਬਾਅਦ ਵਿਚ ਜਿਸ ਨੰਬਰ ਤੋਂ ਫੋਨ ਆਇਆ ਸੀ, ਉਹ ਬੰਦ ਕਰ ਦਿੱਤਾ ਗਿਆ। ਮਾਮਲਾ ਥਾਣਾ ਨੰਬਰ 5 ਵਿਚ ਪਹੁੰਚਿਆ ਤਾਂ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਉਸਨੂੰ ਭਜਾ ਕੇ ਲਿਜਾਣ ਵਾਲੇ ਵਿਅਕਤੀ ਦੀ ਪਛਾਣ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਪਿੰਡ ਝਾੜੋਂ ਦੀ ਪੰਚਾਇਤ ਵੱਲੋਂ ਲਏ ਫ਼ੈਸਲੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News