ਮਾਮਲਾ ਦੋ ਬੱਚਿਆਂ ਦੇ ਲਾਪਤਾ ਹੋਣ ਦਾ, ਪਰਿਵਾਰ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ (ਵੀਡੀਓ)
Wednesday, Jul 24, 2019 - 12:46 PM (IST)
ਰਾਜਪੁਰਾ (ਬਖਸ਼ੀ)—ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਦਿਨੀਂ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵਾਲਿਆਂ ਨੇ ਕੱਲ੍ਹ ਦਾ ਚੰਡੀਗੜ੍ਹ-ਬਠਿੰਡਾ ਰੋਡ ਜਾਮ ਕਰ ਦਿੱਤਾ ਜੋ ਦੇਰ ਰਾਤ ਤੱਕ ਧਰਨਾ ਚੱਲਦਾ ਰਿਹਾ। ਜਾਣਕਾਰੀ ਮੁਤਾਬਕ ਪਰਿਵਾਰ ਵਾਲੇ ਆਪਣੇ ਦੋ ਬੇਟਿਆਂ ਦੀ ਤਲਾਸ਼ ਲਈ ਪੁਲਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਜਸ਼ਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (7) ਘਰੋਂ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਸਨ ਪਰ ਕਾਫੀ ਦੇਰ ਤੱਕ ਵਾਪਸ ਨਹੀਂ ਪਰਤੇ। ਪਰਿਵਾਰ ਵਾਲਿਆਂ ਨੇ ਇਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ ਗਈ। ਥਾਣਾ ਖੇੜੀ ਗੰਡਿਆ ਪੁਲਸ ਨੂੰ ਦੀਦਾਰ ਸਿੰਘ ਨੇ ਦੱਸਿਆ ਕਿ ਉਸਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਅਗਵਾ ਕਰਕੇ ਲੈ ਗਿਆ ਹੈ ।ਪੁਲਸ ਨੇ ਧਾਰਾ 365 ਦੇ ਤਹਿਤ ਕੇਸ ਦਰਜ ਕਰਕੇ ਬੱਚਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ।