ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ ''ਚ, ਬਾਕੀ 5 ਦੀ ਭਾਲ ਜਾਰੀ : ਕੈਪਟਨ
Wednesday, Feb 03, 2021 - 08:59 AM (IST)
![ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ ''ਚ, ਬਾਕੀ 5 ਦੀ ਭਾਲ ਜਾਰੀ : ਕੈਪਟਨ](https://static.jagbani.com/multimedia/2021_2image_08_56_560179676captainlapta.jpg)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ 'ਚ ਦੱਸਿਆ ਕਿ ਕੌਮੀ ਰਾਜਧਾਨੀ ਅੰਦਰ ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਦੇ ਲਾਪਤਾ ਹੋਏ ਵਿਅਕਤੀਆਂ 'ਚੋਂ 70 ਦਿੱਲੀ ਦੀਆਂ ਜੇਲ੍ਹਾਂ 'ਚ ਹਨ, ਜਦੋਂ ਕਿ ਬਾਕੀ 19 'ਚੋਂ 14 ਦਾ ਪਤਾ ਲਗਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਸੱਦੀ ਗਈ 'ਸਰਬ ਪਾਰਟੀ ਮੀਟਿੰਗ' ਖ਼ਤਮ, ਸਾਰੀਆਂ ਸਿਆਸੀ ਧਿਰਾਂ ਨੇ ਰੱਖੀ ਇਹ ਮੰਗ
ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਹੋਈ ਸੂਚਨਾ ਅਨੁਸਾਰ ਪੰਜਾਬ ਦੇ 5 ਵਿਅਕਤੀ ਹਾਲੇ ਵੀ ਲਾਪਤਾ ਹਨ। ਇਨ੍ਹਾਂ ਦੀ ਭਾਲ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਤਾਇਨਾਤ ਵਕੀਲਾਂ ਦੀ 70 ਮੈਂਬਰੀ ਟੀਮ ਵੱਲੋਂ ਜੇਲ੍ਹਾਂ 'ਚ ਇਨ੍ਹਾਂ ਵਿਅਕਤੀਆਂ ਅਤੇ ਜਿਨ੍ਹਾਂ ਖ਼ਿਲਾਫ਼ ਦਿੱਲੀ ਪੁਲਸ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ, ਤੱਕ ਪਹੁੰਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਰਬ ਪਾਰਟੀ ਮੀਟਿੰਗ 'ਚੋਂ ਬਾਹਰ ਆਏ 'ਭਗਵੰਤ ਮਾਨ' ਦਾ ਵੱਡਾ ਬਿਆਨ, ਕੈਪਟਨ ਨੂੰ ਕੀਤੇ ਇਹ ਸਵਾਲ
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ 2 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਪਿੱਛੇ ਉਨ੍ਹਾਂ ਦੇ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਨੋਟ : ਲਾਲ ਕਿਲ੍ਹੇ ਦੀ ਘਟਨਾ ਮਗਰੋਂ ਲਾਪਤਾ ਪੰਜਾਬੀਆਂ ਦੀ ਭਾਲ ਬਾਰੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦਿਓ ਰਾਏ