ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ, ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ

Sunday, Oct 04, 2020 - 06:20 PM (IST)

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ, ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ। ਇੰਨਾ ਹੀ ਨਹੀਂ ਉਕਤ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 18 ਅਕਤੂਬਰ ਤਕ ਇਸ ਮਾਮਲੇ ਵਿਚ ਕਾਰਵਾਈ ਨਾ ਹੋਈ ਤਾਂ ਇਹ ਮੈਂਬਰ ਸ਼੍ਰੋਮਣੀ ਕਮੇਟੀ ਐਕਟ ਮੁਤਾਬਕ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ :  ਨਿਊ ਅੰਮ੍ਰਿਤਸਰ ਵੱਡੀ ਵਾਰਦਾਤ, ਇਸ ਹਾਲਤ 'ਚ ਲਾਸ਼ ਦੇਖ ਦਹਿਲੇ ਲੋਕ

ਇਸ ਪੱਤਰ 'ਤੇ ਸੇਵਾ ਸਿੰਘ ਸੇਖਵਾਂ, ਜਸਵੰਤ ਸਿੰਘ, ਬਾਬਾ ਗੁਰਮੀਤ ਸਿੰਘ, ਜੈਪਾਲ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਮਿੱਠੂ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ ਤੇ ਹੋਰਨਾਂ ਦੇ ਦਸਤਖ਼ਤ ਹਨ। ਇਨ੍ਹਾਂ ਮੈਂਬਰਾਂ ਨੇ ਅਲਟੀਮੇਟਮ ਦਿੱਤਾ ਕਿ ਰਿਪੋਰਟ ਜਨਤਕ ਨਾ ਕਰਨ 'ਤੇ ਉਹ ਕਾਨੂੰਨੀ ਕਾਰਵਾਈ ਲਈ ਮਜਬੂਰ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਮਈ 2016 ਵਿਚ ਅੱਗ ਲੱਗਣ ਅਤੇ ਪਾਣੀ ਦੀਆਂ ਵਾਛੜਾਂ ਨਾਲ ਪਾਵਨ ਸਰੂਪਾਂ ਦੇ ਹੋਏ ਨੁਕਸਾਨ ਬਾਰੇ ਸੰਗਤ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਰਾਹੁਲ ਦੀਆਂ ਟ੍ਰੈਕਟਰ ਰੈਲੀਆਂ ਤੋਂ ਮੁੜ ਪੁਰਾਣੇ ਰੋਂਅ 'ਚ ਆਉਣਗੇ ਨਵਜੋਤ ਸਿੱਧੂ

ਉਨ੍ਹਾਂ ਕਿਹਾ ਕਿ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਵੀ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਪੁਲਸ ਕਾਰਵਾਈ ਕਰਨ ਦੇ ਫ਼ੈਸਲੇ ਤੋਂ ਵੀ ਟਾਲਾ ਵੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਰੂਪ ਗਾਇਬ ਨਹੀਂ ਹੋਏ ਸਗੋਂ ਸੰਗਤ ਕੋਲ ਹੀ ਹਨ। ਇਸ ਸਬੰਧੀ ਜਥੇਬੰਦੀਆਂ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਹੁਣ ਤਕ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਧਰਨੇ 'ਤੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ।

ਇਹ ਵੀ ਪੜ੍ਹੋ :  ਬਟਾਲਾ 'ਚ ਵੱਡੀ ਵਾਰਦਾਤ, ਪੁਲਸ 'ਤੇ ਬਦਮਾਸ਼ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ


author

Gurminder Singh

Content Editor

Related News