ਵਾਹਨ ਦੀ ਲਪੇਟ ''ਚ ਆਉਣ ਨਾਲ ਜ਼ਖਮੀ ਦੁਕਾਨਦਾਰ ਦੀ ਮੌਤ
Monday, Feb 19, 2018 - 02:08 AM (IST)

ਹੁਸ਼ਿਆਰਪੁਰ, (ਅਮਰਿੰਦਰ)- ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਜ਼ਖਮੀ ਦੁਕਾਨਦਾਰ ਬਲਵਿੰਦਰ ਸਿੰਘ ਦੀ ਮੌਤ ਹੋ ਜਾਣ ਉਪਰੰਤ ਥਾਣਾ ਸਦਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਅਰਨਿਆਲਾ ਸ਼ਾਹਪੁਰ ਦੇ ਵਾਸੀ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਵਿੰਦਰ ਸਿੰਘ ਚੌਹਾਲ 'ਚ ਦੁਕਾਨ ਕਰਦਾ ਹੈ। ਉਸ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੁਕਾਨ ਬੰਦ ਕਰ ਕੇ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਬਰੋਟੀ ਦੇ ਨਜ਼ਦੀਕ ਅਣਪਛਾਤੀ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ। ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਉਣ ਉਪਰੰਤ ਜਦ ਉਸ ਨੂੰ ਘਰ ਲਿਆਂਦਾ ਤਾਂ ਕੁਝ ਸਮੇਂ ਬਾਅਦ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।