ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ

Tuesday, Apr 25, 2023 - 02:07 PM (IST)

ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ

ਭਵਾਨੀਗੜ੍ਹ (ਕਾਂਸਲ) : ਪਿੰਡ ਨਦਾਮਪੁਰ ਵਿੱਚੋਂ ਲੰਘਦੀ ਨਹਿਰ ਕੋਲ ਦੇ ਖ਼ਤਾਨਾ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਚੌਂਕੀ ਕਾਲਾਝਾੜ ਦੇ ਇੰਚਾਰਜ ਜਾਗਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਨਹਿਰ ਦੇ ਖ਼ਤਾਨਾ ਵਿੱਚ ਇੱਕ ਲਾਸ਼ ਪਈ ਹੈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੇਖਣ ’ਚ 1-2 ਦਿਨ ਪੁਰਾਣੀ ਲੱਗ ਰਹੀ ਸੀ ਤੇ ਮ੍ਰਿਤਕ ਦਾ ਮੋਟਰਸਾਈਕਲ ਵੀ ਲਾਸ਼ ਕੋਲੋਂ ਹੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਦੋ ਪੁੱਤਾਂ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਪਿਓ ਦੀ ਮੌਤ

ਮ੍ਰਿਤਕ ਨੌਜਵਾਨ ਦੀ ਪਛਾਣ ਸਤਿਗੁਰ ਸਿੰਘ (28) ਪੁੱਤਰ ਭਿੰਦਰ ਸਿੰਘ ਵਾਸੀ ਪਿੰਡ ਉੱਭਾਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਮੁੰਡਾ ਸੀ ਤੇ ਉਸਦਾ 2 ਸਾਲ ਦਾ ਮੁੰਡਾ ਵੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲਿਖੇ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਪੁਲਸ ਵੱਲੋਂ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਉੱਭਾਵਾਲ ਨੇ ਦੱਸਿਆ ਕਿ ਸਤਿਗੁਰ ਸਿੰਘ, ਜੋ ਵੈਟਨਰੀ ਦਾ ਕੰਮ ਕਰਦਾ ਸੀ, ਲੰਘੀ 22 ਅਪ੍ਰੈਲ ਤੋਂ ਘਰੋਂ ਲਾਪਤਾ ਸੀ। ਜਿਸ ਸਬੰਧੀ ਪਰਿਵਾਰ ਵੱਲੋਂ ਸੋਸ਼ਲ ਮੀਡਿਆ ਰਾਹੀਂ ਲਾਪਤਾ ਹੋਣ ਸਬੰਧੀ ਪੋਸਟਾਂ ਪਾ ਕੇ ਉਸਦੀ ਭਾਲ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ-  ਨਾਭਾ 'ਚ ਵਾਪਰਿਆ ਵੱਡਾ ਹਾਦਸਾ, ਗੱਡੀਆਂ ਦੇ ਉੱਡੇ ਪਰਖੱਚੇ, ਤਸਵੀਰਾਂ ’ਚ ਦੇਖੋ ਖ਼ੌਫਨਾਕ ਮੰਜ਼ਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News