ਲਾਪਤਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ

Thursday, Aug 22, 2024 - 10:35 AM (IST)

ਲਾਪਤਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਇਕ ਨੌਜਵਾਨ ਜੱਗਾ ਸਿੰਘ (26) ਪੁੱਤਰ ਕਾਲਾ ਸਿੰਘ ਵਾਸੀ ਬਸਤੀ ਨੱਥੂ ਵਾਲੀ ਦੀ ਭੇਤਭਰੀ ਹਾਲਤ ’ਚ ਲਾਸ਼ ਮਿਲੀ ਹੈ। ਪਰਿਵਾਰ ਨੇ ਇਸ ਨੂੰ ਕਤਲ ਕਰਾਰ ਦਿੰਦਿਆਂ ਫਿਰੋਜ਼ਪੁਰ ਦੇ ਰੇਲਵੇ ਪੁਲ ’ਤੇ ਧਰਨਾ ਦਿੱਤਾ ਅਤੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਭੇਤਭਰੀ ਹਾਲਤ ’ਚ ਲਾਪਤਾ ਹੋ ਗਿਆ ਸੀ, ਜਿਸ ਬਾਰੇ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਸੀ ਅਤੇ ਹੁਣ ਉਸ ਦੀ ਲਾਸ਼ ਮਿਲੀ ਹੈ। ਦੂਜੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵੰਤ ਸਿੰਘ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਜਾਂਚ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News