ਲੱਖਾਂ ਰੁਪਏ ਲਗਾ ਅਮਰੀਕਾ ਭੇਜੇ ਪੁੱਤ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਹੋਈ ਸੀ ਗੱਲ
Tuesday, Jul 30, 2024 - 06:26 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਬਿਆਨਪੁਰ ਦੇ 22 ਸਾਲਾ ਨੌਜਵਾਨ ਗੁਰਦੀਪ ਸਿੰਘ ਨੂੰ 7 ਸਾਲ ਪਹਿਲਾਂ ਏਜੰਟਾ ਵੱਲੋਂ ਅਮਰੀਕਾ ਭੇਜਿਆ ਗਿਆ ਸੀ। ਗੁਰਦੀਪ ਸਿੰਘ ਦੇ ਪਿਤਾ ਨਾਲ ਸੰਪਰਕ ਨਾ ਹੋਣ ਕਾਰਨ ਉਸ ਦਾ ਪਰਿਵਾਰ ਪ੍ਰੇਸ਼ਾਨ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿਤਾ ਅਵਤਾਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿੰਡ ਮਹਿੰਦੀਪੁਰ ਇਕ ਵਿਅਕਤੀ ਦੇ ਸੰਪਰਕ 'ਚ ਆਇਆ ਸੀ, ਜਿਸ ਨੇ ਗੁਰਦੀਪ ਸਿੰਘ ਨੂੰ ਬਾਹਰ ਭੇਜਣ ਲਈ ਕਿਹਾ ਅਮਰੀਕਾ ਜਾਣ ਲਈ ਉਸ ਨਾਲ 35 ਲੱਖ ਰੁਪਏ ਦਾ ਸੌਦਾ ਤੈਅ ਹੋਇਆ ਸੀ ਅਤੇ 12 ਲੱਖ ਰੁਪਏ ਐਡਵਾਂਸ ਲੈ ਲਏ ਗਏ ਸਨ ਅਤੇ ਬਾਕੀ ਪੈਸੇ ਗੁਰਦੀਪ ਦੇ ਅਮਰੀਕਾ ਪਹੁੰਚਣ ਤੋਂ ਬਾਅਦ ਦਿੱਤੇ ਜਾਣੇ ਸਨ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਉਸ ਨੇ ਦੱਸਿਆ ਕਿ 7 ਸਾਲ ਪਹਿਲਾਂ ਮੇਰੀ ਆਪਣੇ ਪੁੱਤਰ ਨਾਲ ਆਖਰੀ ਵਾਰ ਗੱਲ ਹੋਈ ਤਾਂ ਉਸ ਨੇ ਮੈਨੂੰ ਦੱਸਿਆ ਕਿ ਉਹ ਅਮਰੀਕਾ ਜਾ ਰਿਹਾ ਹੈ, ਪਹਿਲਾਂ ਉਹ ਮੈਕਸੀਕੋ ਜਾਵੇਗਾ ਅਤੇ ਉਥੋਂ ਅਸੀਂ ਕਿਸੇ ਹੋਰ ਦੇਸ਼ ਰਾਹੀਂ ਅਮਰੀਕਾ ਜਾਵਾਂਗੇ, ਪਰ ਉਸ ਤੋਂ ਬਾਅਦ ਅੱਜ ਤੱਕ ਉੱਥੇ ਹੈ। ਅਵਤਾਰ ਸਿੰਘ ਨੇ ਦੱਸਿਆ ਕਿ ਉਹ ਏਜੰਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਉਹ ਆਪਣੇ ਪੁੱਤਰ ਨਾਲ ਗੱਲ ਕਰ ਸਕਣਗੇ, ਅਜੇ ਤੱਕ ਪਰਿਵਾਰ ਨਾਲ ਕੋਈ ਗੱਲ ਨਹੀਂ ਹੋਈ। ਜਿਸ ਕਾਰਨ ਪ੍ਰੇਸ਼ਾਨ ਮਾਪੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾ ਰਹੇ ਹਨ। ਉਸ ਦੇ ਪਿਤਾ ਨੇ ਦੱਸਿਆ ਕਿ ਠੱਗੀ ਕਰਨ ਵਾਲੇ ਏਜੰਟਾਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8