ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ''ਮਿਸ਼ਨ ਸਿੱਖਿਆ'' ਦਾ ਆਗ਼ਾਜ਼, ਨੰਗਲ ਦੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ

Monday, Jul 18, 2022 - 10:27 PM (IST)

ਚੰਡੀਗੜ੍ਹ/ਨੰਗਲ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਵਾਅਦੇ ਤਹਿਤ ਸਿੱਖਿਆ ਸੁਧਾਰਾਂ ਲਈ ਜ਼ੋਰਦਾਰ ਤਰੀਕੇ ਨਾਲ ਕੰਮ ਆਰੰਭ ਦਿੱਤੇ ਗਏ ਹਨ, ਜਿਸ ਤਹਿਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਰੰਤਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਨੇ 'ਮਿਸ਼ਨ ਸਿੱਖਿਆ' ਦਾ ਆਗ਼ਾਜ਼ ਕਰਦਿਆਂ ਅੱਜ ਨੰਗਲ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਕੀਤਾ ਜਾਵੇਗਾ। ਆਪਣੇ ਸਕੂਲ ਦੌਰਿਆਂ ਮੌਕੇ ਸਿੱਖਿਆ ਸੁਧਾਰ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜੇਕਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗਾ ਮਾਹੌਲ ਮਿਲੇਗਾ ਤਾਂ ਹੀ ਬੱਚਿਆਂ ਦੀ ਸੋਚ ਉਸਾਰੂ ਹੋਵੇਗੀ ਤੇ ਉਹ ਜ਼ਿੰਦਗੀ ਵਿੱਚ ਤਰੱਕੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਢੁੱਕਵਾਂ ਵਿੱਦਿਅਕ ਵਾਤਾਵਰਣ ਹੋਣਾ ਬੇਹੱਦ ਲਾਜ਼ਮੀ ਹੈ ਅਤੇ ਵਿਦਿਆਰਥੀਆਂ ਨੂੰ ਢੁੱਕਵਾਂ ਮਾਹੌਲ ਪ੍ਰਦਾਨ ਕਰਨਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।

ਖ਼ਬਰ ਇਹ ਵੀ : ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10

PunjabKesari

ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਤੇ ਆਲੇ-ਦੁਆਲੇ ਦੇ ਹੋਰਨਾਂ ਵਿੱਦਿਅਕ ਅਦਾਰਿਆਂ ਵਿੱਚ ਜਿੱਥੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਪੜ੍ਹਾਈ ਦੇ ਪੱਧਰ ਨੂੰ ਜਾਣਿਆ, ਉਥੇ ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਗਹੁ ਨਾਲ ਸੁਣੀਆਂ। ਮੰਤਰੀ ਨੇ ਬੱਚਿਆਂ ਤੋਂ ਪਹਾੜੇ ਅਤੇ ਕਵਿਤਾਵਾਂ ਸੁਣੀਆਂ, ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵੇਖੀਆਂ ਤੇ ਬੱਚਿਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕੈਬਨਿਟ ਮੰਤਰੀ ਬੱਚਿਆਂ ਦੇ ਹੌਸਲੇ ਨੂੰ ਵੇਖ ਕੇ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਬਾਰੇ ਪੁੱਛਣ 'ਤੇ ਮੰਤਰੀ ਨੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਨੂੰ ਬਹੁਤ ਜਲਦੀ ਨਵੀਂ ਇਮਾਰਤ ਬਣਾ ਕੇ ਦੇਣ ਦੇ ਯਤਨ ਕਰਨਗੇ। ਮੰਤਰੀ ਬੈਂਸ ਨੇ ਦੁਹਰਾਇਆ ਕਿ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਨਮੂਨੇ ਦੇ ਵਿੱਦਿਅਕ ਅਦਾਰਿਆਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਕਾਨਵੈਂਟ ਤੇ ਮਾਡਲ ਸਕੂਲਾਂ ਤੋਂ ਬਿਹਤਰ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ : ਬਾਗਬਾਨੀ ਮੰਤਰੀ ਨੇ ਫਲ ਉਤਪਾਦਕਾਂ ਨੂੰ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਕੀਤਾ ਪ੍ਰੇਰਿਤ, ਦਿੱਤੇ ਇਹ ਸੁਝਾਅ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Mukesh

Content Editor

Related News