ਮੋਹਾਲੀ 'ਚ ਬੰਦ ਦਾ ਮਿਲਿਆ-ਜੁਲਿਆ ਅਸਰ, ਸੜਕਾਂ 'ਤੇ ਆਮ ਵਾਂਗ ਚੱਲ ਰਿਹਾ ਟ੍ਰੈਫਿਕ (ਵੀਡੀਓ)
Friday, Feb 16, 2024 - 12:23 PM (IST)
ਮੋਹਾਲੀ (ਬਠਲਾ, ਅਮਰਦੀਪ) : 'ਸੰਯੁਕਤ ਕਿਸਾਨ ਮੋਰਚਾ' ਵਲੋਂ 'ਭਾਰਤ ਬੰਦ' ਦੇ ਸੱਦੇ ਦੌਰਾਨ ਮੋਹਾਲੀ ਜ਼ਿਲ੍ਹੇ 'ਚ ਮਿਲਿਆ-ਜੁਲਿਆ ਅਸਰ ਨਜ਼ਰ ਆ ਰਿਹਾ ਹੈ। ਇੱਥੇ ਕੁਰਾਲੀ 'ਚ ਕਿਤੇ ਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ ਅਤੇ ਕਿਤੇ ਬੰਦ ਦਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਘਰੋਂ ਸੋਚ-ਸਮਝ ਕੇ ਹੀ ਨਿਕਲੋ
ਸੜਕਾਂ 'ਤੇ ਆਮ ਦੀ ਤਰ੍ਹਾਂ ਟ੍ਰੈਫਿਕ ਚੱਲ ਰਿਹਾ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਰੋਕ-ਟੋਕ ਨਹੀਂ ਹੈ, ਜਦੋਂ ਕਿ ਬੱਸਾਂ ਬੰਦ ਹਨ। ਇਸ ਤੋਂ ਇਲਾਵਾ ਪੈਟਰੋਲ ਪੰਪ ਅਤੇ ਖਾਣ-ਪੀਣ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ ਹੋਈਆਂ ਹਨ।
ਇਹ ਵੀ ਪੜ੍ਹੋ : 'ਭਾਰਤ ਬੰਦ' ਵਿਚਾਲੇ PSEB ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ Advisory ਜਾਰੀ
ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ 'ਚ ਇਸ ਦਾ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਖਰੜ-ਮੋਹਾਲੀ ਕੌਮੀ ਮਾਰਗ 'ਤੇ ਕਿਸਾਨਾਂ ਵਲੋਂ ਬੱਸ ਅੱਡੇ 'ਤੇ ਧਰਨਾ ਲਾਇਆ ਗਿਆ, ਜਿਸ ਕਾਰਨ ਇੱਥੇ ਭਾਰੀ ਜਾਮ ਲੱਗ ਗਿਆ। ਇੱਥੇ ਭਾਰੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8