ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ, ਲੱਗਾ ਇਕ ਹੋਰ ਵੱਡਾ ਝਟਕਾ

Thursday, Sep 11, 2025 - 03:37 PM (IST)

ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ, ਲੱਗਾ ਇਕ ਹੋਰ ਵੱਡਾ ਝਟਕਾ

ਪਟਿਆਲਾ (ਸੁਖਦੀਪ ਸਿੰਘ ਮਾਨ) : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾ ਰਹੀਆਂ। ਜਿੱਥੇ ਬੀਤੇ ਦਿਨੀਂ ਪਟਿਆਲਾ ਦੀ ਅਦਾਲਤ ਨੇ ਪਠਾਣਮਾਜਰਾ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ, ਉੱਥੇ ਹੀ ਪੰਜਾਬ ਸਰਕਾਰ ਨੇ ਅਗਲਾ ਐਕਸ਼ਨ ਤਿਆਰ ਕਰ ਲਿਆ ਹੈ ਕਿਉਂਕਿ ਹਰਮੀਤ ਸਿੰਘ ਪਠਾਣਮਾਜਰਾ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਵਾਉਣ ਦੇ ਹੁਕਮ ਹੋ ਗਏ ਹਨ, ਜਿੱਥੇ ਉਹ ਰਹਿ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਅੱਜ ਹਰਮੀਤ ਸਿੰਘ ਪਠਾਣਮਾਜਰਾ ਦੀ ਰਿਹਾਇਸ਼ 'ਤੇ ਪਹੁੰਚੀ ਸੀ ਪਰ ਉਨ੍ਹਾਂ ਨੂੰ ਇਸ ਕਰਕੇ ਵਾਪਸ ਮੁੜਨਾ ਪਿਆ ਕਿਉਕਿ ਪਠਾਣਮਾਜਰਾ ਦੀ ਪਤਨੀ ਦੀ ਸਿਹਤ ਠੀਕ ਨਹੀਂ ਹੈ, ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਘਰ ਵਿਚ ਮੌਜੂਦ ਸਨ। 

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪਠਾਣਮਾਜਰਾ ਦੀ ਕੋਠੀ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ ਜਦਕਿ ਇਕ ਪ੍ਰਕਿਰਿਆ ਅਨੁਸਾਰ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ 30 ਦਿਨ ਦਾ ਸਮਾਂ ਹੁੰਦਾ ਹੈ ਪਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਆਦੇਸ਼ ਦੇ ਦਿੱਤੇ। ਜਦੋਂ ਜ਼ਿਲਾ ਪ੍ਰਸ਼ਾਸਨ ਨਾਲ ਬਹੁਤ ਸਾਰੇ ਪੁਲਸ ਅਧਿਕਾਰੀ ਹਰਮੀਤ ਸਿੰਘ ਪਠਾਣਮਾਜਰਾ ਦੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਦੇ ਹਨ ਤਾਂ ਉੱਥੇ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਹਾ ਕਿ ਕੋਠੀ ਖਾਲੀ ਕਰਵਾਉਣ ਦੇ ਆਦੇਸ਼ ਆਏ ਹਨ ਪਰ ਇਸ ਤੋਂ ਪਹਿਲਾਂ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਨੂੰ ਕਾਨੂੰਨੀ ਪੱਖਾਂ ਤੋਂ ਵਿਚਾਰਿਆ ਜਾ ਰਿਹਾ ਹੈ ਅਗਲਾ ਕਦਮ ਕੀ ਹੋਵੇਗਾ ਇਹ ਆਉਣ ਵਾਲੇ ਦਿਨਾਂ ਵਿਚ ਹੀ ਦੱਸਿਆ ਜਾ ਸਕਦਾ। 


author

Gurminder Singh

Content Editor

Related News