ਥਰਮਲ ਪਲਾਂਟਾਂ ਨੂੰ ਚਾਲੂ ਰੱਖਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ
Wednesday, Jan 31, 2018 - 12:15 PM (IST)

ਤਪਾ ਮੰਡੀ (ਸ਼ਾਮ, ਗਰਗ) - ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਕਾਰਕੁੰਨਾਂ ਨੇ ਪੰਜਾਬ ਸਰਕਾਰ ਵੱਲੋਂ ਬੰਦ ਕੀਤੇ ਜਾ ਰਹੇ ਥਰਮਲ ਪਲਾਂਟਾਂ ਨੂੰ ਚਾਲੂ ਰੱਖਣ ਲਈ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਬਿਲਕੁਲ ਗਲਤ ਹੈ ਅਤੇ ਲੋਕਹਿੱਤ 'ਚ ਨਹੀਂ ਹੈ। ਇਸ ਨਾਲ ਜਿਥੇ ਪੰਜਾਬ 'ਚ ਚੱਲ ਰਹੀ ਇੰਡਸਟਰੀਜ਼ ਨੂੰ ਵੀ ਘਾਟਾ ਪਵੇਗਾ, ਉਥੇ ਥਰਮਲਾਂ 'ਚ ਕੰਮ ਕਰ ਰਹੇ ਕੱਚੇ ਕਾਮੇ ਵੀ ਬੇਰੋਜ਼ਗਾਰ ਹੋ ਜਾਣਗੇ।
ਉਨ੍ਹਾਂ ਮੌਜੂਦਾ ਵਿਧਾਇਕ ਰਾਹੀਂ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ ਥਰਮਲ ਪਲਾਂਟਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸਾਥੀ ਮਹਿੰਦਰ ਸਿੰਘ ਰੂੜੇਕੇ ਕਲਾਂ, ਸੁਖਜੰਟ ਸਿੰਘ, ਦਲਜੀਤ ਸਿੰਘ ਬਰਨਾਲਾ, ਪਰਗਟ ਸਿੰਘ ਤਪਾ, ਜਸਪਾਲ ਸਿੰਘ ਆਦਿ ਹਾਜ਼ਰ ਸਨ।