ਪੰਜਾਬ ''ਚ ਵਿਧਾਇਕ ਦੇ ਡਰਾਈਵਰ ਦੀ ਮੌਤ, ਪਿਆ ਦਿਲ ਦਾ ਦੌਰਾ
Monday, Jan 27, 2025 - 10:24 AM (IST)

ਫਾਜ਼ਿਲਕਾ (ਕੇ. ਸਿੰਘ) : ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਦੇ ਡਰਾਈਵਰ ਮੋਨੂੰ ਸ਼ਰਮਾ(38) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਫਾਜ਼ਿਲਕਾ ਦੀ ਮਾਧਵ ਨਗਰੀ ਦਾ ਰਹਿਣ ਵਾਲਾ ਸੀ ਅਤੇ ਫਾਜ਼ਿਲਕਾ ਦੇ ਵਿਧਾਇਕ ਦੀ ਪਾਇਲਟ ਗੱਡੀ ਚਲਾਉਂਦਾ ਸੀ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਆਪਣੀ ਡਿਊਟੀ ਤੋਂ ਘਰ ਪਰਤਿਆ ਸੀ। ਇਸ ਦੌਰਾਨ ਉਸਨੂੰ ਅਚਾਨਕ ਛਾਤੀ 'ਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਬਾਅਦ ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਦੇ ਪਰਿਵਾਰਕ ਮੈਂਬਰ ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ।
ਇਹ ਵੀ ਪੜ੍ਹੋ : ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ
ਇੱਥੇ ਡਾਕਟਰਾਂ ਨੇ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਅਤੇ ਬਠਿੰਡਾ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਮੋਨੂੰ ਦੋ ਬੱਚਿਆਂ ਦਾ ਪਿਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8