''ਆਪ'' ਵਿਧਾਇਕ ਦੇ ਪੁੱਤ ਦੀ ਵਿਆਹ ਪਾਰਟੀ ''ਚ ਪੈ ਗਿਆ ਭੜਥੂ, ਲਾਹ ਦਿੱਤੀਆਂ ਪੱਗਾਂ

Saturday, May 11, 2024 - 12:52 PM (IST)

ਲੁਧਿਆਣਾ (ਗੌਤਮ) : ਆਮ ਆਦਮੀ ਪਾਰਟੀ ਦੇ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਬੇਟੇ ਦੇ ਵਿਆਹ ’ਚ ਸ਼ਾਮਲ ਬਲਾਕ ਪ੍ਰਧਾਨ ਸਾਹਿਬਜੀਤ ਸਿੰਘ ਉਰਫ ਸਾਬੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕੁੱਟਮਾਰ ਕਰਦੇ ਹੋਏ ਸਾਬੀ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ। ਜਦੋਂਕਿ ਉਸ ਦਾ ਬਚਾਅ ਕਰਨ ਲਈ ਵਿਧਾਇਕ ਦੇ ਦਫਤਰ ਇੰਚਾਰਜ ਮਨਦੀਪ ਸਿੰਘ ਨਾਲ ਵੀ ਕੁੱਟਮਾਰ ਕਰਕੇ ਉਸ ਦੀ ਵੀ ਪੱਗ ਲਾਹ ਦਿੱਤੀ। ਗੰਭੀਰ ਰੂਪ ’ਚ ਜ਼ਖਮੀ ਸਾਬੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਡੀ. ਐੱਮ. ਸੀ. ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ, ਮਾਂ-ਧੀ ਨੇ ਇਕ-ਦੂਜੇ ਦਾ ਹੱਥ ਫੜ ਟਰੇਨ ਹੇਠਾਂ ਆ ਕੀਤੀ ਖ਼ੁਦਕੁਸ਼ੀ

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਪੁਲਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਮਨਦੀਪ ਸਿੰਘ ਦੇ ਬਿਆਨ ’ਤੇ ਚਰਨਜੀਤ ਸਿੰਘ ਬੁਲਾਰਾ ਅਤੇ ਉਸ ਦੇ ਬੇਟੇ ਬਿੰਨੀ ਬੁਲਾਰਾ ਅਤੇ ਉਨ੍ਹਾਂ ਦੇ 10 ਅਣਪਛਾਤੇ ਸਾਥੀਆਂ ਖਿਲਾਫ ਜਾਨ ਲੈਣ ਦੀ ਨੀਅਤ ਨਾਲ ਹਮਲਾ ਕਰਨ, ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ, ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਨਾਨੀ ਨਾਲ ਜਨਮ ਦਿਨ ਮਨਾਉਣ ਆਏ ਬੱਚੇ ਦੀ ਮੌਤ, ਰੋ-ਰੋ ਹਾਲੋਂ ਬੇਹਾਲ ਹੋਇਆ ਪਰਿਵਾਰ

ਪੁਲਸ ਨੂੰ ਦਿੱਤੇ ਬਿਆਨ ’ਚ ਮਨਦੀਪ ਸਿੰਘ ਨੇ ਦੱਸਿਆ ਕਿ ਐੱਮ. ਐੱਲ. ਏ. ਸੰਗੋਵਾਲ ਦੇ ਬੇਟੇ ਦੇ ਵਿਆਹ ਦੀ ਪਾਰਟੀ ਚੱਲ ਰਹੀ ਸੀ ਤਾਂ ਪਾਰਟੀ ’ਚ ਸ਼ਾਮਲ ਸਾਬੀ ਸਮਾਗਮ ਤੋਂ ਬਾਹਰ ਚਲਾ ਗਿਆ। ਇਸ ਦੌਰਾਨ ਜਦੋਂ ਉਹ ਉਸ ਨੂੰ ਦੇਖਣ ਲਈ ਬਾਹਰ ਗਿਆ ਤਾਂ ਦੇਖਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਘੇਰਿਆ ਹੋਇਆ ਸੀ। ਮੁਲਜ਼ਮਾਂ ਚਰਨਜੀਤ ਨਾਲ ਹੱਥੋਪਾਈ ਕਰਦੇ ਹੋਏ ਉਸ ਦੀ ਪੱਗ ਉਤਾਰ ਦਿੱਤੀ ਅਤੇ ਆਪਣੇ ਸਾਥੀਆਂ ਸਮੇਤ ਉਸ ’ਤੇ ਹਮਲਾ ਕਰ ਦਿੱਤਾ। ਮੁਲਜ਼ਮ ਬਿੰਨੀ ਨੇ ਉਸ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਬਾਕੀ ਉਸ ਦੇ ਨਾਲ ਕੁੱਟਮਾਰ ਕਰਦੇ ਰਹੇ। ਜਦੋਂ ਉਹ ਵਿਚ ਬਚਾਅ ਲਈ ਅੱਗੇ ਆਇਆ ਤਾਂ ਹਮਲਾਵਰਾਂ ਨੇ ਉਸ ਨਾਲ ਵੀ ਹੱਥੋਪਾਈ ਕਰਦਿਆਂ ਉਸ ਦੀ ਪੱਗ ਉਤਾਰ ਦਿੱਤੀ। ਹਮਲਾਵਰ ਬੇਸਬਾਲਾਂ, ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਜੋ ਬਾਅਦ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਹੀ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ 'ਚ ਹੀ ਛੱਡ ਗਏ ਨੇਜਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News