ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ ''ਚ ਹੋਣੀ ਸੀ ਪੇਸ਼ੀ
Thursday, Nov 26, 2026 - 02:24 PM (IST)
ਮੋਗਾ/ਚੰਡੀਗੜ੍ਹ : ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅੱਗੇ ਪੇਸ਼ ਹੋਣ ਲਈ ਮੋਹਲਤ ਮੰਗੀ ਹੈ। ਵਿਧਾਇਕਾ ਨੇ ਇਸ ਪਿੱਛੇ ਅੱਜ ਮੋਗਾ 'ਚ ਆਯੋਜਿਤ ਪਾਰਟੀ ਦੀ ਮੈਗਾ ਰੈਲੀ 'ਚ ਆਪਣੀ ਲਾਜ਼ਮੀ ਮੌਜੂਦਗੀ ਦਾ ਹਵਾਲਾ ਦਿੱਤਾ ਹੈ। ਦੱਸਣਯੋਗ ਹੈ ਕਿ ਈ. ਡੀ. ਨੇ ਮਨੀ ਲਾਂਡਰਿੰਗ ਨਾਲ ਸਬੰਧਿਤ ਇਕ ਮਾਮਲੇ 'ਚ ਪੁੱਛਗਿਛ ਲਈ ਡੀ. ਅਮਨਦੀਪ ਕੌਰ ਅਰੋੜਾ ਨੂੰ ਅੱਜ ਚੰਡੀਗੜ੍ਹ ਸਥਿਤ ਦਫ਼ਤਰ 'ਚ ਤਲਬ ਕੀਤਾ ਸੀ। ਵਿਧਾਇਕਾ ਨੇ ਦੱਸਿਆ ਕਿ 26 ਨਵੰਬਰ ਅੱਜ ਮੋਗਾ 'ਚ ਖ਼ੁਸ਼ਹਾਲ ਪੰਜਾਬ ਰੈਲੀ ਦਾ ਆਯੋਜਨ ਕੀਤਾ ਗਿਆ ਹੈ, ਜਿਸ 'ਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋ ਰਹੇ ਹਨ ਅਤੇ ਸਥਾਨਕ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਨੇ ਇਸ ਰੈਲੀ 'ਚ ਸ਼ਾਮਲ ਹੋਣਾ ਹੈ, ਇਸ ਲਈ ਉਨ੍ਹਾਂ ਨੂੰ ਪੇਸ਼ ਹੋਣ ਲਈ ਕੋਈ ਹੋਰ ਤਾਰੀਖ਼ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਹੋਵੇਗਾ BLACKOUT, ਵੱਜਣਗੇ ਖ਼ਤਰੇ ਦੇ ਸਾਇਰਨ, ਲੋਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਜ਼ਮੀਨੀ ਘਪਲੇ ਨਾਲ ਸਬੰਧਿਤ ਮਾਮਲੇ 'ਚ ਈ. ਡੀ. ਨੇ ਪੁੱਛਗਿੱਛ ਲਈ ਵਿਧਾਇਕਾ ਨੂੰ ਸੰਮਨ ਜਾਰੀ ਕੀਤਾ ਸੀ। ਬੀਤੀ 4 ਨਵੰਬਰ ਨੂੰ ਈ. ਡੀ. ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਸਾਥੀਆਂ ਨਾਲ ਜੁੜੇ 7 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਥਾਵਾਂ ਵਿਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿਚ ਸਥਿਤ ਇਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਿਤ ਜਾਇਦਾਦਾਂ ਸ਼ਾਮਲ ਸਨ।
ਇਹ ਵੀ ਪੜ੍ਹੋ : ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ
ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ। ਈ. ਡੀ. ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਕਰਨ ਤੋਂ ਬਾਅਦ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
