ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
Wednesday, Nov 11, 2026 - 01:43 PM (IST)
ਚੰਡੀਗੜ੍ਹ/ਮੋਗਾ : ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿਚ ਈ. ਡੀ. ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਸੂਤਰ ਦੱਸਦੇ ਹਨ ਕਿ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਈ. ਡੀ. ਨੇ ਜ਼ੋਨਲ ਦਫ਼ਤਰ ਵਿਚ ਸੱਦਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਈ. ਡੀ. ਅਧਿਕਾਰੀਆਂ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ ਅਤੇ ਉਨ੍ਹਾਂ ਪੇਸ਼ੀ ਦੌਰਾਨ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਨਾਲ ਲੈ ਕੇ ਆਉਣ ਦੀ ਖਾਸ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ ਅਫਸਰ ਬਦਲੇ
ਥੋੜੇ ਦੀ ਦਿਨ ਪਹਿਲਾਂ ਹੋਈ ਸੀ ਰੇਡ
ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਬੁੱਧਵਾਰ 4 ਨਵੰਬਰ ਤੜਕਸਾਰ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ’ਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਕਈ ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਜਲੰਧਰ ਤੋਂ ਵਾਇਆ ਧਰਮਕੋਟ ਰਾਹੀਂ ਲੰਘਦੇ ਕੌਮੀ ਸ਼ਾਹ ਮਾਰਗ 754 ਏ ਦੀ ਐਕਵਾਇਰ ਜ਼ਮੀਨ ਦਾ ਗਲਤ ਢੰਗ ਨਾਲ ਇੰਤਕਾਲ ਕਰਕੇ ਪਟਵਾਰੀ ਨਵਦੀਪ ਸਿੰਘ ਵਲੋਂ ਪਿੰਡ ਕਿਸ਼ਨਪੁਰਾ ਖੁਰਦ ਦੀ ਵਸਨੀਕ ਦਿਲਕੁਸ਼ ਕੁਮਾਰੀ ਦੇ ਖਾਤੇ ਵਿਚ 1 ਕਰੋੜ ਤੋਂ ਵਧੇਰੇ ਦੀ ਰਕਮ ਪਾਈ ਸੀ ’ਤੇ ਬਾਅਦ ਵਿਚ ਜਾਂਚ ਦੌਰਾਨ ਇਹ ਐਕਵਾਇਰ ਜਗ੍ਹਾ ਦੇ ਸਰਕਾਰੀ ਹੋਣ ਦਾ ਪਤਾ ਲੱਗਾ ਸੀ ਤੇ 16 ਜੂਨ 2024 ਨੂੰ ਇਸ ਮਾਮਲੇ ਵਿਚ ਪਟਵਾਰੀ ਨਵਦੀਪ ਸਿੰਘ ਅਤੇ ਸਾਥੀਆਂ ਵਿਰੁੱਧ ਮੁਕੱਦਮਾ ਦਰਜ ਹੋਇਆ ਸੀ। ਸੂਤਰ ਆਖਦੇ ਹਨ ਇਸ ਮਾਮਲੇ ਦੀ ਜਾਂਚ ਅੱਗੇ ਵਧਾਉਦੇ ਹੋਏ ਈ.ਡੀ ਦੀ ਗਾਜ਼ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਪਰਿਵਾਰਿਕ ਮੈਬਰਾਂ ‘ਤੇ ਡਿੱਗੀ। ਇਸ ਮਗਰੋਂ ਈਡੀ ਦੀ ਟੀਮ ਵਲੋਂ ਬਾਘਾ ਪੁਰਾਣਾ ਸਥਿਤ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਤੀ ਡਾ. ਰਾਕੇਸ਼ ਅਰੋੜਾ ਦੀ ਮਲਕੀਅਤ ਵਾਲੇ ਪ੍ਰਾਈਵੇਟ ਨਸ਼ਾ ਛੁਡਾਊ ਹਸਪਤਾਲ ’ਤੇ ਵੀ ਰੇਡ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਵਿਧਾਇਕਾ ਦੀ ਰਿਹਾਇਸ਼ ਸਣੇ ਸੱਤ ਟਿਕਾਣਿਆਂ ’ਤੇ ਵੱਜਾ ਸੀ ਛਾਪਾ
ਵਿਧਾਇਕਾ ਨੂੰ ਸੰਮਨ ਜਾਰੀ ਕਰਨ ਦੀ ਇਹ ਕਾਰਵਾਈ ਈਡੀ ਵੱਲੋਂ ਸੱਤ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਲਗਾਤਾਰ 36 ਘੰਟਿਆਂ ਦੀ ਛਾਪੇਮਾਰੀ ਤੋਂ ਕੁਝ ਦਿਨਾਂ ਬਾਅਦ ਹੋਈ ਹੈ। ਇਨ੍ਹਾਂ ਥਾਵਾਂ ਵਿਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿਚ ਸਥਿਤ ਇਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਤ ਜਾਇਦਾਦਾਂ ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ। ਈਡੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਕਰਨ ਤੋਂ ਬਾਅਦ ਹੁਣ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
