ਰਿਸ਼ਵਤ ਦੇ ਦੋਸ਼ ’ਚ ਗ੍ਰਿਫ਼ਤਾਰ ਵਿਧਾਇਕ ਅਮਿਤ ਰਤਨ ਨੂੰ ਮਿਲੀ ਜ਼ਮਾਨਤ

05/23/2023 2:25:49 AM

ਬਠਿੰਡਾ (ਵਰਮਾ) : ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਮੈਜਿਸਟ੍ਰੇਟ ਵੱਲੋਂ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ’ਚ ਜ਼ਮਾਨਤ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।

ਇਹ ਵੀ ਪੜ੍ਹੋ : ਕਾਰ 'ਤੇ ਚਾੜ੍ਹ 'ਤਾ ਟਰੈਕਟਰ, ਭਿਆਨਕ ਸੜਕ ਹਾਦਸੇ 'ਚ ਲਹੂ-ਲੁਹਾਨ ਹੋ ਗਏ ਕਾਰ ਸਵਾਰ, ਵੇਖਦੇ ਰਹੇ ਲੋਕ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪੀ. ਏ. ਨੂੰ ਵਿਜੀਲੈਂਸ ਬਿਊਰੋ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸੇ ਹੀ ਮਾਮਲੇ ’ਚ ਵਿਧਾਇਕ ਅਮਿਤ ਰਤਨ ਨੂੰ ਵੀ ਬਾਅਦ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਤਫਾਕ ਨਾਲ ਅਮਿਤ ਰਤਨ ਦੇ ਪੀ. ਏ. ਨੂੰ ਇਕ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਪ੍ਰਿਤਪਾਲ ਸਿੰਘ ਤੋਂ ਉਕਤ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਇਹ ਰਿਸ਼ਵਤ ਪਿੰਡ ਨੂੰ ਲੱਖਾਂ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਬਦਲੇ ਲਈ ਜਾ ਰਹੀ ਸੀ।

ਇਹ ਵੀ ਪੜ੍ਹੋ : ਆਸਟ੍ਰੇਲੀਆ ਨਾਲ ਸਬੰਧਾਂ 'ਤੇ ਬੋਲੇ PM ਮੋਦੀ, "ਮੈਂ ਅਜਿਹਾ ਵਿਅਕਤੀ ਨਹੀਂ ਹਾਂ ਜੋ ਆਸਾਨੀ ਨਾਲ ਸੰਤੁਸ਼ਟ ਹੋ ਜਾਏ"

ਵਿਧਾਇਕ ਕੇ. ਪੀ. ਆਰ. ਸ਼ੰਕਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂਕਿ ਪੰਜਾਬ ਸਰਕਾਰ ਨੇ ਵਿਧਾਇਕ ਨੂੰ ਇਕ ਵਾਰ ਕਲੀਨ ਚਿੱਟ ਦੇ ਦਿੱਤੀ ਸੀ। ਬਾਅਦ ’ਚ ਜਦੋਂ ਇਸ ਮਾਮਲੇ ’ਚ ਵਿਵਾਦ ਵੱਧ ਗਿਆ ਤਾਂ ਸਰਕਾਰ ਨੂੰ ਮਜਬੂਰ ਹੋ ਕੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰਨਾ ਪਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਸਰਪੰਚ ਨਾਲ ਵਿਧਾਇਕ ਦੀ ਗੱਲਬਾਤ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਸੀ, ਜਿਸ ਵਿੱਚ ਵਿਧਾਇਕ ਦੀ ਆਵਾਜ਼ ਦੀ ਵੀ ਪੁਸ਼ਟੀ ਹੋਈ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News