ਵਿਧਾਇਕ ਕੋਟਫੱਤਾ ਦਾ 2 ਮਾਰਚ ਤੱਕ ਵਧਿਆ ਰਿਮਾਂਡ, ਬਰਾਮਦ ਹੋਏ ਦਸਤਾਵੇਜ਼ਾਂ ''ਚ ਹੋਏ ਅਹਿਮ ਖ਼ੁਲਾਸੇ

Tuesday, Feb 28, 2023 - 11:26 AM (IST)

ਵਿਧਾਇਕ ਕੋਟਫੱਤਾ ਦਾ 2 ਮਾਰਚ ਤੱਕ ਵਧਿਆ ਰਿਮਾਂਡ, ਬਰਾਮਦ ਹੋਏ ਦਸਤਾਵੇਜ਼ਾਂ ''ਚ ਹੋਏ ਅਹਿਮ ਖ਼ੁਲਾਸੇ

ਬਠਿੰਡਾ (ਵਰਮਾ) : ਭ੍ਰਿਸ਼ਟਾਚਾਰ ’ਚ ਦੇ ਦੋਸ਼ਾਂ 'ਚ ਬੁਰੀ ਤਰ੍ਹਾਂ ਘਿਰੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੁਲਸ ਨੇ ਉਨ੍ਹਾਂ ਦਾ 2 ਮਾਰਚ ਤਕ ਰਿਮਾਂਡ ਹਾਸਲ ਕਰ ਲਿਆ ਹੈ । ਬੀਤੇ ਦਿਨ ਰਿਮਾਂਡ ਖ਼ਤਮ ਹੋਣ ਉਪਰੰਤ ਜਿਉਂ ਹੀ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਤਾਂ ਜੱਜ ਨੇ ਸੁਣਵਾਈ ਦੌਰਾਨ 2 ਮਾਰਚ ਤਕ ਪੁਲਸ ਹਿਰਾਸਤ ਵਿਚ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ।

ਇਹ ਵੀ ਪੜ੍ਹੋ- 3 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ-ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ 'ਚ ਇਕੱਠਿਆਂ ਹੋਈ ਪਤੀ-ਪਤਨੀ ਦੀ ਮੌਤ

ਵਿਜੀਲੈਂਸ ਵਿਭਾਗ ਨੇ ਦੋਸ਼ ਲਾਇਆ ਕਿ ਵਿਧਾਇਕ ਜਾਂਚ ਵਿਚ ਸਹਿਯੋਗ ਨਹੀਂ ਦੇ ਰਹੇ ਹਨ, ਜਦਕਿ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਕੁਝ ਦਸਤਾਵੇਜ਼ ਵੀ ਬਰਾਮਦ ਹੋਏ ਹਨ, ਜਿਨ੍ਹਾਂ ਦਾ ਖ਼ੁਲਾਸਾ ਬਾਅਦ ਵਿਚ ਕੀਤਾ ਜਾਵੇਗਾ। ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਨਾ ਸਹਿਯੋਗ ਦੇਣ ਕਾਰਨ ਵਿਭਾਗ ਨੂੰ ਸਬੂਤ ਇਕੱਠੇ ਕਰਨ ਵਿਚ ਮੁਸ਼ਕਲ ਆ ਰਹੀ ਹੈ। ਫਿਲਹਾਲ ਵਿਧਾਇਕ ਖ਼ਿਲਾਫ਼ ਅਜੇ ਤਕ ਕੋਈ ਸ਼ਿਕਾਇਤ ਨਹੀਂ ਆਈ ਹੈ। ਇਸ ਦੇ ਨਾਲ ਹੀ ਪੁਲਸ ਹਿਰਾਸਤ ’ਚ ਰਹੇ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਮਜੀਠੀਆ ਨੇ ਮੁੜ ਘੇਰੀ 'ਆਪ', ਅਜਨਾਲਾ ਹਿੰਸਾ ਤੇ ਗੋਇੰਦਵਾਲ ਜੇਲ੍ਹ 'ਚ ਹੋਈ ਗੈਂਗਵਾਰ 'ਤੇ ਦਿੱਤਾ ਵੱਡਾ ਬਿਆਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News