''ਆਪ'' ਵਿਧਾਇਕ ਅਮਿਤ ਰਤਨ ਅਦਾਲਤ ''ਚ ਪੇਸ਼, 27 ਫਰਵਰੀ ਤੱਕ ਪੁਲਸ ਰਿਮਾਂਡ ''ਤੇ

Thursday, Feb 23, 2023 - 06:28 PM (IST)

''ਆਪ'' ਵਿਧਾਇਕ ਅਮਿਤ ਰਤਨ ਅਦਾਲਤ ''ਚ ਪੇਸ਼, 27 ਫਰਵਰੀ ਤੱਕ ਪੁਲਸ ਰਿਮਾਂਡ ''ਤੇ

ਬਠਿੰਡਾ (ਕੁਨਾਲ ਬਾਂਸਲ) : ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤੇ ਬਠਿੰਡਾ ਦਿਹਾਤੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਵਿਧਾਇਕ ਨੂੰ 27 ਫਰਵਰੀ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਸਬੰਧੀ ਗੱਲ ਕਰਦਿਆਂ ਵਿਜੀਲੈਂਸ ਬਿਊਰੋ ਦੇ ਡੀ. ਐੱਸ. ਪੀ. ਬਲਵੰਤ ਸਿੰਘ ਨੇ ਕਿਹਾ ਕਿ ਵਿਧਾਇਕ ਅਮਿਤ ਰਤਨ ਨੂੰ ਦੇਰ ਰਾਤ ਸ਼ੰਭੂ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੂੰ ਉਨ੍ਹਾਂ ਦਾ ਰਿਮਾਂਡ ਹਾਸਲ ਹੋਇਆ ਹੈ। ਹੁਣ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਬਿਆਨ, ਕਾਨੂੰਨ ਸਭ ਲਈ ਇੱਕ, ਚਾਹੇ ਉਹ ਮੇਰਾ ਸਕਾ-ਸੰਬੰਧੀ ਹੀ ਕਿਉਂ ਨਾ ਹੋਵੇ

ਉਨ੍ਹਾਂ ਕਿਹਾ ਕਿ ਵਿਧਾਇਕ ਦੇ ਪੀ. ਏ. ਕੋਲੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਵਿਧਾਇਕ ਨੂੰ ਨਾਮਜ਼ਦ ਕੀਤਾ ਗਿਆ ਹੈ। ਵਾਇਰਲ ਹੋਈ ਰਿਕਾਰਡਿੰਗ ਸਬੰਧੀ ਗੱਲ ਕਰਦਿਆਂ ਉਨ੍ਹਾਂ ਨੂੰ ਫਿਲਹਾਲ ਵੈਰੀਫਾਈ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਧਾਇਕ ਦੇ ਪੀ. ਏ. ਰਿਸ਼ਮ ਗਰਗ ਦੇ ਰਿਮਾਂਡ 'ਚ ਇਕ ਦਿਨ ਦਾ ਵਾਧਾ ਕੀਤਾ ਗਿਆ ਹੈ ਅਤੇ 27 ਤਾਰੀਖ ਨੂੰ ਵਿਧਾਇਕ ਅਮਿਤ ਰਤਨ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।  ਪੇਸ਼ੀ ਤੋਂ ਬਾਅਦ ਮਾਣਯੋਗ ਅਦਾਲਤ ਤੋਂ ਬਾਹਰ ਆ ਕੇ ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਮੈਂ ਪਾਰਟੀ ਦੇ ਵਫ਼ਾਦਾਰ ਹਾਂ ਅਤੇ ਮੈਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ। 

ਇਹ ਵੀ ਪੜ੍ਹੋ- 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News