ਸਮਰਾਲਾ ਤੋਂ ਆਜ਼ਾਦ ਉਮੀਦਵਾਰ ਤੇ ਵਿਧਾਇਕ ਢਿੱਲੋਂ ਨੂੰ ਆਇਆ ਅਟੈਕ, ਹਸਪਤਾਲ 'ਚ ਦਾਖ਼ਲ

Thursday, Mar 03, 2022 - 02:27 PM (IST)

ਸਮਰਾਲਾ ਤੋਂ ਆਜ਼ਾਦ ਉਮੀਦਵਾਰ ਤੇ ਵਿਧਾਇਕ ਢਿੱਲੋਂ ਨੂੰ ਆਇਆ ਅਟੈਕ, ਹਸਪਤਾਲ 'ਚ ਦਾਖ਼ਲ

ਮਾਛੀਵਾੜਾ ਸਾਹਿਬ/ਸਮਰਾਲਾ (ਟੱਕਰ, ਗਰਗ) : ਹਲਕਾ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕਿ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਉਨ੍ਹਾਂ ਨੂੰ ਅੱਧੀ ਰਾਤ ਤੋਂ ਬਾਅਦ 12.30 ਵਜੇ ਉਨ੍ਹਾਂ ਦੇ ਗ੍ਰਹਿ ਸਮਰਾਲਾ ਵਿਖੇ ਹੀ ਅਟੈਕ ਆਇਆ। ਘਰ ਵਿਚ ਉਸ ਸਮੇਂ ਉਨ੍ਹਾਂ ਦੀ ਪਤਨੀ ਮੌਜੂਦ ਸੀ ਅਤੇ ਜਦੋਂ ਅਟੈਕ ਆਇਆ ਤਾਂ ਤੁਰੰਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਾਂਸਦਾਂ ਨੇ ਕੇਂਦਰੀ ਮੰਤਰੀ ਸਾਹਮਣੇ ਚੁੱਕਿਆ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਦਾ ਮੁੱਦਾ

ਵਿਧਾਇਕ ਢਿੱਲੋਂ ਨੂੰ ਅਟੈਕ ਤੋਂ ਬਾਅਦ ਸਪੁੱਤਰ ਕਮਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਢਿੱਲੋਂ ਅਤੇ ਪੋਤਰਾ ਕਰਨਵੀਰ ਸਿੰਘ ਢਿੱਲੋਂ ਵੀ ਹਸਪਤਾਲ ਪੁੱਜ ਗਏ ਹਨ। ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਵਿਧਾਇਕ ਢਿੱਲੋਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਜਾ ਰਹੀ ਹੈ ਕਿ ਉਹ ਜਲਦ ਸਿਹਤਯਾਬ ਹੋ ਕੇ ਘਰ ਪਰਤਣ।

ਇਹ ਵੀ ਪੜ੍ਹੋ : ਯੂਕ੍ਰੇਨ 'ਚ MBBS ਕਰਨ ਗਈ ਮੁੱਲਾਂਪੁਰ ਦੀ ਕੁੜੀ ਵੀ ਫਸੀ, ਪਰਿਵਾਰ ਨੇ ਬਿਆਨ ਕੀਤੇ ਹਾਲਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News