ਪੰਜਾਬ ਵਿਧਾਨ ਸਭਾ ''ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ ''ਆਪ'' ਸਰਕਾਰ ਨੂੰ ਕੀਤੇ ਸਵਾਲ
Monday, Mar 09, 2026 - 06:15 PM (IST)
ਜਲੰਧਰ/ਚੰਡੀਗੜ੍ਹ (ਅੰਕੁਰ ਤਾਂਗੜੀ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖੀ ਚਰਚਾ ਵੇਖਣ ਨੂੰ ਮਿਲੀ। ਇਸ ਦੌਰਾਨ ਵਿਧਾਇਕ ਅਵਤਾਰ ਸਿੰਘ ਜੂਨੀਅਰ ਹੈਨਰੀ ਨੇ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਕਈ ਅਹਿਮ ਸਵਾਲ ਚੁੱਕੇ ਅਤੇ ਪੁੱਛਿਆ ਕਿ ਕੀ ਸਰਕਾਰ ਇਸ ਮੁਹਿੰਮ ਤਹਿਤ ਦਰਜ ਹੋ ਰਹੇ ਕੇਸਾਂ ਦੀ ਸੁਣਵਾਈ ਲਈ ਕੋਈ ਵਿਸ਼ੇਸ਼ ਪ੍ਰਬੰਧ ਕਰਨ ਜਾ ਰਹੀ ਹੈ।
ਵਿਧਾਇਕ ਹੈਨਰੀ ਨੇ ਸਦਨ ਵਿੱਚ ਪੁੱਛਿਆ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਦਰਜ ਹੋਏ ਕੇਸਾਂ ਲਈ ਕੀ ਸਰਕਾਰ ਵੱਲੋਂ ਸਪੈਸ਼ਲ ਕੋਰਟ, ਟ੍ਰਿਬਿਊਨਲ ਜਾਂ ਕਿਸੇ ਕਮਿਸ਼ਨ ਦੀ ਸਥਾਪਨਾ ਕਰਨ ਬਾਰੇ ਸੋਚਿਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਕੇਸਾਂ ਦਾ ਨਿਪਟਾਰਾ ਸਮੇਂ-ਬੱਧ ਤਰੀਕੇ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਇਸ ਤਰ੍ਹਾਂ ਦੇ ਕੇਸ ਸਾਲਾਂ ਤੱਕ ਚੱਲਦੇ ਰਹਿੰਦੇ ਹਨ, ਜਿਸ ਕਾਰਨ ਕਈ ਵਾਰ ਬੇਗੁਨਾਹ ਲੋਕ ਵੀ ਲੰਬੇ ਸਮੇਂ ਤੱਕ ਦਾਗ ਨਾਲ ਜੀਵਨ ਬਿਤਾਉਣ ਲਈ ਮਜਬੂਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
ਹੈਨਰੀ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ’ਤੇ ਨਸ਼ਿਆਂ ਨਾਲ ਜੁੜਿਆ ਕੇਸ ਦਰਜ ਹੋ ਜਾਂਦਾ ਹੈ ਤਾਂ ਇਹ ਦਾਗ ਸਿਰਫ਼ ਉਸ ਤੱਕ ਹੀ ਸੀਮਿਤ ਨਹੀਂ ਰਹਿੰਦਾ, ਸਗੋਂ ਪੀੜੀ ਦਰ ਪੀੜੀ ਉਸ ਦੇ ਪਰਿਵਾਰ ਨੂੰ ਵੀ ਇਸਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਸਰਕਾਰ ਕੋਈ ਅਜਿਹਾ ਕਮਿਸ਼ਨ ਜਾਂ ਵਿਵਸਥਾ ਬਣਾਏ ਜੋ ਨਿਰਧਾਰਿਤ ਸਮੇਂ ਵਿੱਚ ਕੇਸਾਂ ਦੀ ਜਾਂਚ ਕਰਕੇ ਸੱਚ ਸਾਹਮਣੇ ਲਿਆ ਸਕੇ ਅਤੇ ਬੇਗੁਨਾਹ ਲੋਕਾਂ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ
ਇਸ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਕਿਸੇ ਨੂੰ ਲੱਗਦਾ ਹੈ ਕਿ ਕੋਈ ਕੇਸ ਨਾਜਾਇਜ਼ ਤਰੀਕੇ ਨਾਲ ਦਰਜ ਕੀਤਾ ਗਿਆ ਹੈ ਤਾਂ ਉਹ ਇਸ ਬਾਰੇ ਜਾਣਕਾਰੀ ਸਰਕਾਰ ਨਾਲ ਸਾਂਝੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਮੌਜੂਦ ਹੈ ਅਤੇ ਕੋਰਟਾਂ ਕੋਲ ਪੂਰਾ ਅਧਿਕਾਰ ਹੈ ਕਿ ਉਹ ਕੇਸ ਦੀ ਸਹੀ ਜਾਂਚ ਕਰ ਸਕਣ। ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਨਸ਼ਿਆਂ ਨਾਲ ਜੁੜੇ ਮਾਮਲੇ ਪਹਿਲਾਂ ਹੀ ਵਿਸ਼ੇਸ਼ ਅਦਾਲਤਾਂ ਵਿੱਚ ਸੁਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ NDPS Act ਤਹਿਤ ਦਰਜ ਹੋਣ ਵਾਲੇ ਕੇਸਾਂ ਦੀ ਸੁਣਵਾਈ ਸਪੈਸ਼ਲ ਕੋਰਟਾਂ ਵਿੱਚ ਹੀ ਹੁੰਦੀ ਹੈ। ਇਸ ਲਈ ਇਸ ਸਬੰਧੀ ਪਹਿਲਾਂ ਹੀ ਕਾਨੂੰਨੀ ਪ੍ਰਬੰਧ ਮੌਜੂਦ ਹੈ।
ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
