ਵਿਧਾਇਕ ਬਲਜਿੰਦਰ ਕੌਰ ਦਾ ਬਿਆਨ, ਮੁੱਖ ਮੰਤਰੀ ਦਾ ਚਿਹਰਾ ਜਲਦੀ ਐਲਾਨ ਕਰੇਗੀ ਆਮ ਆਦਮੀ ਪਾਰਟੀ

Friday, Sep 03, 2021 - 01:05 PM (IST)

ਵਿਧਾਇਕ ਬਲਜਿੰਦਰ ਕੌਰ ਦਾ ਬਿਆਨ, ਮੁੱਖ ਮੰਤਰੀ ਦਾ ਚਿਹਰਾ ਜਲਦੀ ਐਲਾਨ ਕਰੇਗੀ ਆਮ ਆਦਮੀ ਪਾਰਟੀ

ਤਲਵੰਡੀ ਸਾਬੋ (ਮਨੀਸ਼): ਆਮ ਆਦਮੀ ਪਾਰਟੀ ਵਿੱਚ ਜਿਥੇ ਇੱਕ ਪਾਸੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਪਾਰਟੀ ਦੀ ਪੀ.ਏ.ਸੀ.ਵੱਲੋ ਜਲਦੀ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਕਰਨ ਦੀ ਗੱਲ ਕੀਤੀ ਹੈ।

ਇਹ ਵੀ ਪੜ੍ਹੋ :  6 ਸਾਲ ਪਹਿਲਾਂ ਵਿਆਹੀ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ,ਜਾਂਚ ’ਚ ਜੁੱਟੀ ਪੁਲਸ

ਤਲਵੰਡੀ ਸਾਬੋ ਵਿਖੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਨਾਮ ਐਲਾਨ ਕਰਕੇ ਹੀ ਲੜੇਗੀ ਤੇ ਇਸ ਸਬੰਧੀ ਲਗਾਤਾਰ ਪੀ.ਏ.ਸੀ. ਦੀਆਂ ਮੀਟਿੰਗਾਂ ਵੀ ਚੱਲ ਰਹੀਆਂ ਹਨ। ਇਹ ਵੱਡੇ ਫੈਸਲੇ ਹਨ ਜੋ ਪਾਰਟੀ ਦੀ ਪੀ.ਏ.ਸੀ. ਵਿੱਚ ਲਏ ਜਾਂਦੇ ਹਨ। ਵਿਰੋਧੀਆਂ ਵੱਲੋ ਦਿੱਤੇ ਜਾ ਰਹੇ ਬਿਆਨਾਂ ’ਤੇ ਆਪ ਵਿਧਾਇਕਾ ਨੇ ਕਿਹਾ ਕਿ ਵਿਰੋਧੀਆਂ ਦਾ ਕੰਮ ਗਲਤ ਤਰੀਕੇ ਨਾਲ ਟਿਪਣੀਆਂ ਕਰਨਾ ਹੁੰਦਾ ਹੈ ਪਰ ਫਤਵਾ ਦੇਣਾ ਹੈ ਪੰਜਾਬ ਦੇ ਲੋਕਾਂ ਨੇ ਦੇਣਾ ਹੈ ਤੇ ਪੰਜਾਬ ਦੇ ਲੋਕ ‘ਆਪ’ ਆਦਮੀ ਪਾਰਟੀ ਨੂੰ ਕਿੱਥੇ ਖੜਾ ਕਰਦੇ ਹਨ ਉਹ ਪੰਜਾਬ ਦੇ ਲੋਕ ਹੀ ਦੱਸਣਗੇ।

ਇਹ ਵੀ ਪੜ੍ਹੋ : ਮੋਗਾ ਦੇ ਨੌਜਵਾਨ ਦੀ ਮਲੇਸ਼ੀਆ ’ਚ ਮੌਤ, ਆਖਰੀ ਵਾਰ ਪੁੱਤ ਦਾ ਮੂੰਹ ਵੀ ਨਾ ਦੇਖ ਸਕਿਆ ਪਰਿਵਾਰ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦਿਓ ਜਾਣਕਾਰੀ


author

Shyna

Content Editor

Related News