'ਆਪ' ਸਰਕਾਰ ਦਾ ਵੱਡਾ ਫ਼ੈਸਲਾ, MLA ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ

Monday, Dec 12, 2022 - 09:07 PM (IST)

'ਆਪ' ਸਰਕਾਰ ਦਾ ਵੱਡਾ ਫ਼ੈਸਲਾ, MLA ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ’ਚ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਜਿਸ ਅਨੁਸਾਰ ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ਦਾ ਦਰਜਾ ਦੇਣ ਦੇ ਫ਼ੈਸਲੇ ’ਤੇ ਮੋਹਰ ਲੱਗ ਗਈ ਹੈ।

PunjabKesari

ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਮੁਤਾਬਕ ਹੁਣ ਵਿਧਾਇਕਾ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ’ਚ ਥਾਂ ਦੇ ਦਿੱਤੀ ਗਈ ਹੈ ਤੇ ਹੁਣ ਉਨ੍ਹਾਂ ਨੂੰ ਵੀ ਮੰਤਰੀਆਂ ਦੇ ਬਰਾਬਰ ਤਨਖਾਹ, ਭੱਤੇ ਤੇ ਹੋਰ ਸਹੂਲਤਾਂ ਮਿਲਣਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਇਕਾ ਬਲਜਿੰਦਰ ਕੌਰ ਨੂੰ ਚੀਫ਼ ਵ੍ਹਿਪ ਬਣਾਇਆ ਗਿਆ ਸੀ। ਇਸ ਮੌਕੇ ਵਿਧਾਇਕਾ ਬਲਜਿੰਦਰ ਕੌਰ ਨੇ ਕੈਬਨਿਟ ਰੈਂਕ ਦਾ ਦਰਜਾ ਮਿਲਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਲਤੀਫ਼ਪੁਰਾ ਵਾਸੀਆਂ ਦੇ ਮੁੜ ਵਸੇਬੇ ਲਈ ਪ੍ਰਤਾਪ ਬਾਜਵਾ ਨੇ CM ਮਾਨ ਨੂੰ ਕੀਤੀ ਇਹ ਅਪੀਲ


author

Mandeep Singh

Content Editor

Related News