ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

Monday, Aug 08, 2022 - 12:25 AM (IST)

ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਭਗਤਾ ਭਾਈ (ਢਿੱਲੋਂ)-ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਦੇਰ ਸ਼ਾਮ ਪੁਲਸ ਚੌਕੀ ਦਿਆਲਪੁਰਾ ਭਾਈਕਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੂੰ 5 ਹਜ਼ਾਰ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਏ. ਐੱਸ. ਆਈ. ਵੱਲੋਂ ਰਿਸ਼ਵਤ ਲੈਣ ਬਾਰੇ ਜਦੋਂ ਸੂਚਨਾ ਮਿਲੀ ਤਾਂ ਉਨ੍ਹਾਂ ਖੁਦ ਪੁਲਸ ਚੌਕੀ ਦਿਆਲਪੁਰਾ ਭਾਈਕਾ ਵਿਖੇ ਜਾ ਕੇ ਉਸ ਕੋਲੋਂ 5 ਹਜ਼ਾਰ ਰੁਪਏ ਬਰਾਮਦ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਨੇ ਇਹ ਪੈਸੇ ਲਾਹਣ ਬਰਾਮਦਗੀ ਦੇ ਇਕ ਮਾਮਲੇ ਵਿਚ ਰਿਸ਼ਵਤ ਵਜੋਂ ਲਏ ਸਨ।

ਇਹ ਵੀ ਪੜ੍ਹੋ : ਕਿਸਾਨਾਂ ਦਾ ਵੱਡਾ ਐਲਾਨ, ਫਗਵਾੜਾ ’ਚ ਦਿੱਲੀ-ਜਲੰਧਰ ਨੈਸ਼ਨਲ ਹਾਈਵੇ ਭਲਕੇ ਤੋਂ ਕਰਨਗੇ ਬੰਦ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਏ. ਐੱਸ. ਆਈ. ਵੱਲੋਂ ਲੋਕਾਂ ਤੋਂ ਰਿਸ਼ਵਤ ਲੈਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਸ ਮਸਲੇ ਸਬੰਧੀ ਉੱਚ ਪੁਲਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ। ਡੀ. ਐੱਸ. ਪੀ. ਫੂਲ ਆਸ਼ਬੰਤ ਸਿੰਘ ਧਾਲੀਵਾਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿਚ ਉਕਤ ਏ. ਐੱਸ. ਆਈ. ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


author

Manoj

Content Editor

Related News