ਕੈਪਟਨ ਨੇ ਕੋਰੋਨਾ ਪਾਜ਼ੇਟਿਵ ਵਿਧਾਇਕ ਧਾਲੀਵਾਲ ਨਾਲ ਗੱਲਬਾਤ ਕਰਕੇ ਜਾਣਿਆ ਹਾਲ
Monday, Jul 20, 2020 - 03:46 PM (IST)
ਫਗਵਾੜਾ (ਜਲੋਟਾ)— ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਆਈ ਕੋਰੋਨਾ ਪਾਜ਼ੇਟਿਵ ਰਿਪੋਰਟ ਤੋਂ ਬਾਅਦ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ’ਤੇ ਉਨ੍ਹਾਂ ਨਾਲ ਲੰਬੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਹਾਲ ਚਾਲ ਜਾਣਿਆ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਵਿਧਾਇਕ ਧਾਲੀਵਾਲ ਦੇ ਜਲਦ ਸਿਹਤਮੰਦ ਹੋਣ ਦੀ ਅਰਦਾਸ ਕੀਤੀ ਉੱਥੇ ਹੀ ਉਨ੍ਹਾਂ ਨਿੱਜੀ ਤੌਰ ’ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ’ਤੇ ਵਿਧਾਇਕ ਧਾਲੀਵਾਲ ਨੇ ਸੀ. ਐੱਮ. ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਹ ਬਹੁਤ ਜਲਦ ਸਿਹਤਮੰਦ ਹੋ ਕੇ ਜਨਤਾ ਦੀ ਸੇਵਾ ਕਰਨਗੇ। ਉਥੇ ਹੀ ਸੂਤਰਾਂ ਤੋਂ ਮਿਲੀ ਖਾਸ ਜਾਣਕਾਰੀ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਸਰਕਾਰੀ ਅਫ਼ਸਰਾਂ ਨੂੰ ਵੀ ਕਿਹਾ ਹੈ ਕਿ ਉਹ ਵਿਧਾਇਕ ਧਾਲੀਵਾਲ ਦੇ ਇਲਾਜ ’ਚ ਕੋਈ ਕਮੀ ਨਾ ਆਉਣ ਦੇਣ ਅਤੇ ਉਨ੍ਹਾਂ ਨੂੰ ਜੋ ਵੀ ਜ਼ਰੂਰੀ ਹੋਵੇ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਏ।
ਇਹ ਵੀ ਪੜ੍ਹੋ: ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ
‘ਜਗ ਬਾਣੀ’ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੇ ਵਸਨੀਕਾਂ ਨੂੰ ਸੁਨੇਹੇ ’ਚ ਕਿਹਾ ਕਿ ਉਨ੍ਹਾਂ ਨੂੰੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਮਹਿਸੂਸ ਨਹੀਂ ਹੋ ਰਹੀ ਸਗੋਂ ਥੋੜ੍ਹਾ ਜਿਹਾ ਇਨਫੈਕਸ਼ਨ ਹੈ, ਜਿਸ ਤੋਂ ਜਲਦੀ ਹੀ ਠੀਕ ਹੋ ਕੇ ਜਨਤਾ ਦੇ ਰੂਬਰੂ ਹੋਣਗੇ। ਉਨ੍ਹਾਂਜਿੱਥੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਨਜਦੀਕੀ ਸਹਿਯੋਗੀਆਂ ਜਿਨ੍ਹਾਂ ’ਚ ਸੀਨੀਅਰ ਆਗੂ ਵਿਨੋਦ ਵਰਮਾਨੀ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ ਆਦਿ ਸ਼ਾਮਲ ਹਨ। ਉਨ੍ਹਾਂ ਦੀ ਰਿਪੋਰਟ ਨੈਗਟਿਵ ਆਉਣ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣਾ ਖਿਆਲ ਰੱਖਣ ਕਿਉਂਕਿ ਕੋਰੋਨਾ ਕਿਸੇ ਦਾ ਵੀ ਲਿਹਾਜ ਨਹੀਂ ਕਰਦਾ। ਇਸ ਵਾਇਰਸ ਦੇ ਲਪੇਟੇ ’ਚ ਆਉਣ ਤੋਂ ਬਾਅਦ ਸਰੀਰਿਕ ਕਸ਼ਟ ਦੇ ਨਾਲ ਹੀ ਭਾਰੀ ਮਾਨਸਿਕ ਤਨਾਅ ’ਚੋਂ ਵੀ ਗੁਜਰਨਾ ਪੈਂਦਾ ਹੈ।
ਇਹ ਵੀ ਪੜ੍ਹੋ: 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ
ਜੇਕਰ ਕੋਈ ਇਸ ਵਾਇਰਸ ਦਾ ਸ਼ਿਕਾਰ ਹੋਵੇ ਤਾਂ ਘਬਰਾਉਣ ਦੀ ਨਹੀਂ ਬਲਕਿ ਹੌਸਲੇ ਨਾਲ ਇਸ ਬਿਮਾਰੀ ਨੂੰ ਹਰਾਉਣ ਦੀ ਲੋੜ ਹੈ। ਦੂਜੇ ਪਾਸੇ ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ, ਮਨੀਸ਼ ਭਾਰਦਵਾਜ ਸਾਬਕਾ ਸਕੱਤਰ ਪੀ. ਪੀ. ਸੀ. ਸੀ., ਸਾਬਕਾ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ, ਸਰਪੰਚਾਂ, ਨੰਬਰਦਾਰਾਂ, ਸਾਬਕਾ ਕੌਂਸਲਰਾਂ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਵਿਧਾਇਕ ਧਾਲੀਵਾਲ ਅਤੇ ਉਨ੍ਹਾਂ ਦੇ ਪੁੱਤਰ ਹਨੀ ਧਾਲੀਵਾਲ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ