ਵਿਧਾਇਕਾ ਭਰਾਜ ਤੇ ਅਮਨ ਅਰੋੜਾ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ
Sunday, Jun 05, 2022 - 09:51 PM (IST)
ਭਵਾਨੀਗੜ੍ਹ (ਕਾਂਸਲ) : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਰਾਜ ਤੇ ਅਰੋੜਾ ਨੇ ਮਹਿਰੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੂਰੇ ਸੰਸਾਰ ’ਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਮਾਤਾ-ਪਿਤਾ ਲਈ ਇਹ ਬਹੁਤ ਦੁੱਖਦਾਈ ਸਮਾਂ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਅੱਜ ਹਰ ਕੋਈ ਸਦਮੇ ’ਚ ਹੈ। ਪੁਲਸ ਇਸ ਕਤਲਕਾਂਡ ਦੀ ਬਹੁਤ ਹੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ ਤੇ ਪਰਿਵਾਰ ਨੂੰ ਜਲਦ ਇਨਸਾਫ਼ ਮਿਲੇਗਾ। ਇਸ ਮੌਕੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਘਰ ਗਾਇਕ ਦੀ ਤਸਵੀਰ 'ਤੇ ਫੁੱਲ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ