ਹੜ੍ਹ ਪ੍ਰਭਾਵਿਤ ਇਲਾਕਿਆ ਲਈ ਚਾਰੇ ਤੇ ਰਾਸ਼ਨ ਦੇ ਟਰੱਕ-ਟਰਾਲੀਆਂ ਲੈ ਕੇ ਸੁਲਤਾਨਪੁਰ ਲੋਧੀ ਪੁੱਜੇ ਵਿਧਾਇਕ ਭਰਾਜ
Tuesday, Sep 02, 2025 - 08:15 PM (IST)

ਭਵਾਨੀਗੜ੍ਹ (ਕਾਂਸਲ)- ਅੱਜ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਆਪਣੀ ਸਮੁੱਚੀ ਟੀਮ ਅਤੇ ਆਪਣੇ ਨਗਰ ਲੱਖੇਵਾਲ ਵਾਸੀਆ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਚਾਰੇ ਅਤੇ ਰਾਸ਼ਨ ਦੇ ਪੰਜ ਟਰੱਕ ਅਤੇ ਤਿੰਨ ਟਰਾਲੀਆ ਲੈ ਕੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪਹੁੰਚੇ ਅਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।
ਉਨ੍ਹਾ ਦੱਸਿਆ ਕਿ ਉਹ ਆਪਣੇ ਨਗਰ ਲੱਖੇਵਾਲ ਅਤੇ ਇਲਾਕੇ ਦੀ ਸਮੁੱਚੀ ਆਪ ਟੀਮ ਦੇ ਸਹਿਯੋਗ ਨਾਲ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਲੈ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਪਹੁੰਚੇ ਹਨ। ਉਨ੍ਹਾਂ ਹੋਰ ਸਭ ਨੂੰ ਵੀ ਅਪੀਲ ਕੀਤੀ ਕਿ ਇਸ ਸੰਕਟ ਦੀ ਘੜੀ 'ਚ ਇੱਕਜੁੱਟ ਹੋ ਕੇ ਹੜ੍ਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਇਸ ਤੋਂ ਪਹਿਲਾਂ ਵੀ ਆਪਣੇ ਇੱਕ ਮਹੀਨੇ ਦੀ ਤਨਖਾਹ ਵੀ ਹੜ੍ਹ ਪੀੜਤਾਂ ਲਈ ਦਾਨ ਕੀਤੀ ਸੀ ਤੇ ਇਸ ਤੋਂ ਅੱਗੇ ਹੋਰ ਵੀ ਮਦਦ ਭੇਜਦੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਮਦਦ ਲਈ ਸਮੂਹ ਵਰਕਰ ਸਾਥੀਆਂ ਤੇ ਪਿੰਡ ਲੱਖੇਵਾਲ ਦੇ NRI ਭਰਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਵਿਕਰਮ ਨਕਟੇ, ਲਖਵਿੰਦਰ ਫੱਗੂਵਾਲ, ਗੁਰਪ੍ਰੀਤ ਫੱਗੂਵਾਲ, ਬਿੱਕਰ ਸਿੰਘ, ਹਰਜੀਤ ਬਖੋਪੀਰ, ਸੁਖਮਨ ਬਾਲਦ, ਗੁਰਪ੍ਰੀਤ ਚੰਨੋ, ਸੁਖਵਿੰਦਰ ਸੁੱਖਾ, ਚਮਕੌਰ ਖੇੜੀ ਚੰਦਵਾ, ਕ੍ਰਿਸਨ ਲਾਲ ਵਿੱਕੀ ਆਦਿ ਆਪ ਆਗੂ ਹਾਜ਼ਰ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e