ਡਿਊਟੀ ਦੌਰਾਨ ਜਾਨ ਗੁਆਉਣ ਵਾਲੇ SSF ਕਾਂਸਟੇਬਲ ਘਰ ਪਹੁੰਚੇ MLA ਭਰਾਜ
Monday, Jan 13, 2025 - 02:03 PM (IST)
ਭਵਾਨੀਗੜ੍ਹ (ਕਾਂਸਲ): ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀਂ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ ਵਿਛੋੜੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰਿਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਜਲਦੀ ਤੋਂ ਜਲਦੀ ਪਰਿਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਵੀ ਪੀੜਤ ਪਰਿਵਾਰ ਨੂੰ ਜੀਵਨ ਬੀਮਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਪ੍ਰਦਾਨ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਪੀੜਤ ਪਰਿਵਾਰ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਨੂੰ ਹਰ ਪੱਖੋਂ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਵ. ਹਰਸ਼ਵੀਰ ਸਿੰਘ ਡਿਊਟੀ ਪ੍ਰਤੀ ਸਮਰਪਿਤ ਸੀ ਅਤੇ ਇਸ ਹੋਣਹਾਰ ਜਵਾਨ ਦੇ ਅਚਨਚੇਤ ਵਿਛੋੜੇ ਨਾਲ ਸਾਰਿਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8