ਉਹ ਤਾਂ ਸਾਨੂੰ ਸਕੂਲਾਂ ''ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ ''ਚ ਬੋਲੇ ਵਿਧਾਇਕ ਭੋਲਾ ਗਰੇਵਾਲ

Friday, Mar 21, 2025 - 05:48 PM (IST)

ਉਹ ਤਾਂ ਸਾਨੂੰ ਸਕੂਲਾਂ ''ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ ''ਚ ਬੋਲੇ ਵਿਧਾਇਕ ਭੋਲਾ ਗਰੇਵਾਲ

ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ  ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮਿਡ-ਡੇਅ ਮੀਲ ਵਰਕਰਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਸਰਕਾਰ ਸਕੂਲਾਂ ਲਈ ਚੰਗਾ ਕੰਮ ਕਰ ਰਹੀ ਹੈ। ਇਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਕੂਲਾਂ ਲਈ ਪੈਸੇ ਖ਼ਰਚ ਕਰ ਰਹੀ ਹੈ ਤਾਂ ਸਕੂਲਾਂ ਵਿੱਚ ਬੱਚਿਆਂ ਲਈ ਖਾਣਾ (ਮੀਡ-ਡੇਅ ਮੀਲ) ਤਿਆਰ ਕਰਨ ਵਾਲੇ ਵਰਕਰਾਂ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਬੱਚਿਆਂ ਲਈ ਖਾਣਾ ਬਣਾਉਣ ਵਾਲੇ ਵਰਕਰਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਜਾਂਦਾ ਹੈ, ਜਦਕਿ ਉਨ੍ਹਾਂ ਨੂੰ ਸਿਰਫ 3 ਹਜ਼ਾਰ ਰੁਪਏ ਮਹੀਨੇ ਦੀ ਉਜਰਤ ਮਿਲਦੀ ਹੈ। ਇਸ ਕਾਰਨ ਸਰਕਾਰ ਨੂੰ ਸਕੂਲਾਂ ਵਿੱਚ ਮਿਡ-ਡੇਅ ਮੀਲ ਬਣਾਉਣ ਵਾਲੇ ਵਰਕਰਾਂ ਦਾ ਮਾਣਭੱਤਾ ਵਧਾਉਣਾ ਚਾਹੀਦਾ ਹੈ। 

ਪੰਜਾਬ ਵਿਧਾਨ ਸਭਾ ਦਾ ਅੱਜ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਵਜੋਂ ਕੰਮ ਕਰਦੇ ਵਰਕਰਾਂ ਨੂੰ ਮਿਲਦੇ ਮਾਣਭੱਤਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਦਿਲਜੀਤ ਸਿੰਘ ਭੋਲਾ ਗਰੇਵਾਲ ਨੇ ਵਿਧਾਨ ਸਭਾ ‘’ਚ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਲਈ ਚੰਗਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਸਕੂਲਾਂ ਵਾਸਤੇ ਪੈਸੇ ਖਰਚ ਕਰ ਰਹੀ ਹੈ ਤਾਂ ਸਕੂਲਾਂ ਵਿੱਚ ਬੱਚਿਆਂ ਲਈ ਮਿਡ ਡੇ ਮੀਲ ਤਿਆਰ ਕਰਨ ਵਾਲੇ ਵਰਕਰਾਂ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਬੱਚਿਆਂ ਲਈ ਖਾਣਾ ਬਣਾਉਂਦੇ ਸਮੇਂ ਮਿਡ ਡੇ ਮੀਲ ਵਰਕਰਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਜਾਂਦਾ ਹੈ, ਮਿਲਦਾ ਸਿਰਫ 3000 ਰੁਪਏ ਹੈ। ਉਨ੍ਹਾਂ ਕਿਹਾ ਕਿ ਜਦੋਂ ਸਕੂਲਾਂ ਵਿੱਚ ਜਾਂਦੇ ਹਾਂ ਤਾਂ ਵਰਕਰ ਘੇਰ ਕੇ ਖੜ੍ਹ ਜਾਂਦੇ ਹਨ ਕਿ ਸਾਡੇ ਬਾਰੇ ਵੀ ਕੁਝ ਸੋਚਿਆ ਜਾਵੇ। ਵਿਧਾਇਕ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਉਹ ਆਪਣਾ ਗੁਜਾਰ ਕਰ ਸਕਣ।


author

DILSHER

Content Editor

Related News