ਵਿਧਾਇਕ ਬਿਲਾਸਪੁਰ ਨੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

04/26/2018 1:01:37 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ,   (ਬਾਵਾ/ਜਗਸੀਰ)-  ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਪਿੰਡ ਮਾਣੂੰਕੇ ਦੀ ਦਾਣਾ ਮੰਡੀ ਦਾ ਅਚਾਨਕ ਦੌਰਾ ਕੀਤਾ ਅਤੇ ਮੰਡੀ 'ਚ ਕਣਕ ਵੇਚਣ ਲਈ ਬੈਠੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। 
ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਵੱਲੋਂ ਦਾਣਾ ਮੰਡੀ 'ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਦਾਣਾ ਮੰਡੀ 'ਚ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਮੰਡੀ 'ਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ-ਕਈ ਦਿਨ ਦਾਣਾ ਮੰਡੀ 'ਚ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਵਿਧਾਇਕ ਨੂੰ ਕੱਚੇ ਫੜ੍ਹਾਂ ਦੀ ਸਮੱਸਿਆ ਬਾਰੇ ਵੀ ਜਾਣੂ ਕਰਵਾਇਆ। 
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਦਾ ਕੀਤਾ ਜਾਵੇਗਾ ਅਤੇ ਹੱਲ ਕਰਵਾਇਆ ਜਾਵੇਗਾ। 
ਇਸ ਸਮੇਂ ਲਛਮਣ ਸਿੰਘ ਰਾਊਕੇ, ਪ੍ਰਧਾਨ ਇਕੱਤਰ ਸਿੰਘ ਮਾਣੂੰਕੇ, ਅਮਰਜੀਤ ਸਿੰਘ ਖਾਲਸਾ, ਗਮਦੂਰ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ, ਮੇਘਾ ਸਿੰਘ, ਈਸ਼ਰ ਸਿੰਘ ਦੀਦਾਰੇਵਾਲਾ ਆਦਿ ਹਾਜ਼ਰ ਸਨ।  ਵਿਧਾਇਕ ਬਿਲਾਸਪੁਰ ਵੱਲੋਂ ਮੰਡੀ ਦਾ ਦੌਰਾ ਵੀ ਕੀਤਾ ਗਿਆ, ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੂੰ ਜਾਣੂ ਕਰਵਾਇਆ ਤੇ ਡਿਪਟੀ ਕਮਿਸ਼ਨਰ ਨੇ ਇਸ ਸਮੱਸਿਆ ਦਾ ਜਲਦੀ ਹੱਲ ਕਰਨ ਦਾ ਵਿਸ਼ਵਾਸ ਵੀ ਦੁਆਇਆ।


Related News