MLA ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਦਾ ਅਚਨਚੇਤ ਦੌਰਾ
Wednesday, Oct 01, 2025 - 06:08 PM (IST)

ਲੁਧਿਆਣਾ (ਹਿਤੇਸ਼): ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਜ਼ੋਨ ਏ ਮਾਤਾ ਰਾਣੀ ਚੌਕ ਆਫ਼ਿਸ ਵਿਚ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਪ੍ਰਾਪਰਟੀ ਟੈਕਸ ਬ੍ਰਾਂਚ ਵਿਚ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਉਹ ਪੈਨਸ਼ਨ ਬ੍ਰਾਂਚ ਤੇ ਹੋਰ ਦਫ਼ਤਰਾਂ ਵਿਚ ਵੀ ਗਏ।
ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ
ਇਸ ਦੌਰਾਨ ਵਿਧਾਇਕ ਪਰਾਸ਼ਰ ਨੇ ਮੁਲਾਜ਼ਮਾਂ ਨੂੰ ਸਵੇਰੇ ਸਮੇਂ ਸਿਰ ਡਿਊਟੀ 'ਤੇ ਆਉਣ ਅਤੇ ਸਾਰਾ ਦਿਨ ਦਫ਼ਤਰ ਮੌਜੂਦ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਮੁਲਾਜ਼ਮ ਫ਼ਰਲੋ ਨਾ ਮਾਰੇ ਤੇ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹੁਕਮ ਨਾ ਮੰਨਣ ਵਾਲੇ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਇਸ ਦੌਰਾਨ ਉਹ ਰਿਕਾਰਡ ਰੂਮ ਵਿਚ ਵੀ ਗਏ, ਜਿੱਥੇ ਦੀ ਹਾਲਤ ਬਹੁਤ ਬੁਰੀ ਸੀ। ਉਨ੍ਹਾਂ ਨੇ ਇੱਥੇ ਵੀ ਸੁਧਾਰ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ, ਜ਼ੋਨਲ ਕਮਿਸ਼ਨਰ ਨੀਰਜ ਜੈਨ ਤੇ ਹੋਰ ਅਫ਼ਸਰ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8