CM ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਾ ਦੇਣ ''ਤੇ MLA ਗਿਆਸਪੁਰਾ ਨੇ ਕੇਂਦਰ ਨੂੰ ਘੇਰਿਆ
Saturday, Aug 03, 2024 - 04:08 PM (IST)
ਖੰਨਾ (ਵਿਪਨ ਭਾਰਦਵਾਜ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਓਲੰਪਿਕ ਵਿਚ ਹਾਕੀ ਦੇ ਕੁਆਰਟਰ ਫ਼ਾਈਨਲ ਮੁਕਾਬਲੇ ਵਿਚ ਜਾ ਕੇ ਖ਼ਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਨਿਯਮਾਂ ਮੁਤਾਬਕ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਹੋਣੋਂ ਟਲ਼ੀ! ਅਮਰੀਕੀ ਹਥਿਆਰਾਂ ਸਣੇ 2 ਵਿਅਕਤੀ ਗ੍ਰਿਫ਼ਤਾਰ
ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਹਾਲਾਤ ਹਮੇਸ਼ਾ ਇੱਕੋ ਜਿਹੇ ਨਹੀਂ ਰਹਿੰਦੇ। ਅੱਜ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ, ਕੱਲ੍ਹ ਨੂੰ ਕੋਈ ਹੋਰ ਵੀ ਹੋ ਸਕਦਾ ਹੈ। ਇਸ ਲਈ ਭਾਜਪਾ ਨੂੰ ਓਨੇ ਹੀ ਜ਼ੁਲਮ ਕਰਨੇ ਚਾਹੀਦੇ ਹਨ, ਜਿੰਨੇ ਬਾਅਦ ਵਿਚ ਉਹ ਖੁਦ ਵੀ ਝੱਲ ਸਕਣ। ਦੱਸ ਦਈਏ ਕਿ ਹਾਕੀ ਦੀ ਟੀਮ ਵਿਚ 22 ਵਿਚੋਂ 19 ਖਿਡਾਰੀ ਪੰਜਾਬ ਨਾਲ ਸਬੰਧਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8