ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

Thursday, Aug 27, 2020 - 05:25 PM (IST)

ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਸੰਗਰੂਰ/ ਧੂਰੀ (ਸਿੰਗਲਾ): ਵਿਧਾਨ ਸਭਾ ਹਲਕਾ ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਵਿਧਾਨ ਸਭਾ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਦੀਆਂ ਹਿਦਾਇਤਾਂ 'ਤੇ ਵਿਧਾਇਕਾਂ ਸਮੇਤ ਕੈਬਨਿਟ ਮੰਤਰੀਆਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਸਬੰਧੀ ਜਾਰੀ ਹੋਈ ਹਦਾਇਤਾਂ ਤਹਿਤ ਪੰਜਾਬ ਦੇ ਵੱਖ-ਵੱਖ ਵਿਧਾਇਕਾਂ ਵਲੋਂ ਆਪਣੇ ਕੋਰੋਨਾ ਟੈਸਟ ਕਰਵਾਏ ਗਏ ਸਨ, ਜਿਸ 'ਚ ਵਿਧਾਇਕ ਦੀ ਵੱਡੀ ਗਿਣਤੀ 'ਚ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਹੁਣ ਧੁਰੀ ਦੇ ਵਿਧਾਇਕ ਦਲਬੀਰ ਸਿੰਘ ਦੀ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵਲੋਂ ਉਨ੍ਹਾਂ ਦੇ ਸੰਪਰਕ 'ਚ ਰਹੇ ਲੋਕਾਂ ਦੇ ਪਛਾਣ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ 27 ਵਿਧਾਇਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ: ਕੋਵਿਡ-19 ਸੈਂਟਰ ਦੀ ਫ਼ਿਰ ਵਾਇਰਲ ਹੋਈ ਵੀਡੀਓ, ਮਰੀਜ਼ ਦੀ ਹੌਂਸਲਾ ਅਫ਼ਜਾਈ ਲਈ ਨੱਚੀਆਂ ਬੀਬੀਆਂ

ਦੱਸਣਯੋਗ ਹੈ ਕਿ ਹੁਣ ਤੱਕ ਦੇਸ਼ 'ਚ  ਪਹਿਲੀ ਵਾਰ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 75 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਪੀੜਤਾਂ ਦੀ ਗਿਣਤੀ 33 ਲੱਖ ਦੇ ਪਾਰ ਹੋ ਗਈ ਹੈ। ਇਸ ਦੌਰਾਨ ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ ਤੁਲਨਾਤਮਕ ਤੌਰ 'ਤੇ ਘੱਟ ਰਹਿਣ ਨਾਲ ਸਰਗਰਮ ਕੇਸ 18 ਹਜ਼ਾਰ ਤੋਂ ਵੱਧ ਗਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਵੀਰਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 23 ਘੰਟਿਆਂ ਦੌਰਾਨ ਕੋਰੋਨਾ ਦੇ 75,760 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 33,10, 235 ਹੋ ਗਿਆ। ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਇਹ ਰਿਕਾਰਡ ਵਾਧਾ ਦੁਨੀਆ ਦੇ ਕਿਸੇ ਵੀ ਦੇਸ਼ 'ਚ ਇਕ ਦਿਨ ਵਿਚ ਦਰਜ ਕੀਤਾ ਗਿਆ ਤੀਜਾ ਸਭ ਤੋਂ ਵੱਡਾ ਅੰਕੜਾ ਹੈ। 

ਇਹ ਵੀ ਪੜ੍ਹੋ: ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ


author

Shyna

Content Editor

Related News