ਗੁਰਦੁਆਰਾ ਸਾਹਿਬ ਦੇ ਫੰਡਾਂ ਵਿਚ ਗਬਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Thursday, Aug 29, 2024 - 05:08 PM (IST)

ਮਾਛੀਵਾੜਾ ਸਾਹਿਬ (ਟੱਕਰ)- ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾ ਨਾਲ ਚੜ੍ਹਾਏ ਗਏ ਚੜ੍ਹਾਵੇ ਨਾਲ ਇਕੱਤਰ ਹੋਏ ਕਰੋੜਾਂ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਇਕ ਸਾਂਝਾ ਵਫ਼ਦ ਪੁਲਸ ਜ਼ਿਲ੍ਹਾ ਖੰਨਾ ਦੀ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਨੂੰ ਮਿਲਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਪੰਨੂ ਨੇ CM ਮਾਨ ਤੇ ਰਵਨੀਤ ਬਿੱਟੂ ਨੂੰ ਦਿੱਤੀ ਧਮਕੀ

ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਜੋ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਇਲਾਕੇ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਵੀ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ ਅਤੇ ਆਪਣੀ ਸ਼ਰਧਾ ਅਨੁਸਾਰ ਚੜ੍ਹਾਵਾ ਚੜ੍ਹਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਚੜ੍ਹਾਏ ਗਏ ਚੜ੍ਹਾਵੇ ਦੇ ਕਰੋੜਾਂ ਰੁਪਏ ਇਕੱਠੇ ਹੋਏ ਜੋ ਕਿ ਬੈਂਕ ਖਾਤੇ ਵਿਚ ਜਮ੍ਹਾਂ ਸਨ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਸੰਗਤ ਤੋਂ ਇਲਾਵਾ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਗੁਰੂ ਘਰ ਦੇ ਇਕੱਤਰ ਹੋਏ ਕਰੋੜਾਂ ਰੁਪਏ ਵਿਚ ਕੁਝ ਵਿਅਕਤੀਆਂ ਵੱਲੋਂ ਵੱਡਾ ਗਬਨ ਕੀਤਾ ਗਿਆ ਹੈ ਜਿਸ ਦੀ ਜਾਂਚ ਹੋਣੀ ਜ਼ਰੂਰੀ ਹੈ। ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਅੱਜ ਇੱਕ ਸਾਂਝਾ ਵਫ਼ਦ ਪੁਲਸ ਜ਼ਿਲਾ ਖੰਨਾ ਦੇ ਐੱਸ.ਐੱਸ.ਪੀ. ਨੂੰ ਮਿਲਿਆ ਕਿ ਪੁਲਸ ਕੋਲ ਇਸ ਗਬਨ ਸਬੰਧੀ ਜੋ ਸ਼ਿਕਾਇਤਾਂ ਆਈਆਂ ਹਨ ਉਸਦੀ ਨਿਰਪੱਖਤਾ ਨਾਲ ਜਾਂਚ ਹੋਵੇ ਅਤੇ ਜਿਨ੍ਹਾਂ ਨੇ ਵੀ ਗੁਰੂ ਘਰ ਦੀ ਗੋਲਕ ਦਾ ਪੈਸਾ ਖਾਧਾ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਧਾਇਕ ਦਿਆਲਪੁਰਾ ਨੇ ਐੱਸ.ਐੱਸ.ਪੀ. ਦੇ ਧਿਆਨ ਵਿਚ ਲਿਆਂਦਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦੇ ਬੈਂਕ ਖਾਤੇ ’ਚੋਂ ਲੱਖਾਂ ਰੁਪਏ ਨਿੱਜੀ ਖਾਤਿਆਂ ਵਿਚ ਟਰਾਂਸਫਰ ਹੋਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾਵੇ ਕਿ ਇਹ ਪੈਸਾ ਕਿੱਥੇ ਖਰਚਿਆ ਹੈ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਸੰਗਤ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਲੱਖਾਂ ਰੁਪਏ ਦਾ ਸਮਾਨ ਜਿਸਦੇ ਜਾਅਲੀ ਬੈਂਕ ਐਂਟਰੀਆਂ ਘੁਮਾ ਕੇ ਵੱਡਾ ਗਬਨ ਕੀਤਾ ਗਿਆ ਹੈ ਉਸ ਵਿਚ ਵੀ ਜੋ ਦੋਸ਼ੀ ਹਨ, ਉਨ੍ਹਾਂ ਨੂੰ ਬਖਸ਼ਿਆ ਨਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ

ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਦੇ ਨੁਮਾਇੰਦੇ ਹਨ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ ਕਿਉਂਕਿ ਗੁਰੂ ਘਰ ਦੀ ਗੋਲਕ ਵਿਚ ਗਬਨ ਕਰਨਾ ਬਹੁਤ ਵੱਡਾ ਗੁਨਾਹ ਹੈ, ਇਸ ਲਈ ਉਹ ਸਮੂਹ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸੰਗਤ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਇਸ ਮਾਮਲੇ ਵਿਚ ਜਿਸ ਨੇ ਵੀ ਗੁਰੂ ਘਰ ਦਾ ਪੈਸਾ ਖਾਧਾ ਹੈ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਫ਼ਦ ’ਚ ਜਥੇਦਾਰ ਮਨਮੋਹਣ ਸਿੰਘ ਖੇਡਾਂ, ਬਲਵੀਰ ਸਿੰਘ ਮਾਨ, ਮੋਹਿਤ ਕੁੰਦਰਾ, ਸੁਖਵਿੰਦਰ ਸਿੰਘ ਗਿੱਲ, ਜਸਪਾਲ ਸਿੰਘ ਜੱਜ, ਗੁਰਨਾਮ ਸਿੰਘ ਖਾਲਸਾ, ਬਾਬਾ ਹਰੀ ਸਿੰਘ, ਹਰਦੀਪ ਸਿੰਘ ਝੱਜ, ਜਸਵਿੰਦਰ ਸਿੰਘ ਬੈਨੀਪਾਲ, ਜਗਮੀਤ ਸਿੰਘ ਮੱਕੜ, ਗੁਰਨਾਮ ਸਿੰਘ ਧਨੂੰਰ, ਪ੍ਰਵੀਨ ਮੱਕੜ, ਨਵਤੇਜ ਸਿੰਘ ਉਟਾਲਾਂ ਆਦਿ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News