ਵਿਧਾਇਕ ਦੇਵ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਹਲਕੇ ਦੀ ਮੌਜੂਦਾ ਸਥਿਤੀ ਤੋਂ ਕਰਵਾਇਆ ਜਾਣੂ
Thursday, Jan 18, 2024 - 05:32 PM (IST)
ਨਾਭਾ (ਭੂਪਾ, ਖੁਰਾਣਾ) - ਰਿਜ਼ਰਵ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਉਨ੍ਹਾਂ ਦੀ ਪਤਨੀ ਵਲੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਰਿਆਸਤੀ ਸ਼ਹਿਰ ਸਮੇਤ ਹਲਕੇ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ: ਸਾਬਕਾ AIG ਦੇ ਵਾਇਸ ਰਿਕਾਰਡਰ ਤੋਂ ਮਿਲੀ ਕੋਰਟ ਦੀ ਰਿਕਾਰਡਿੰਗ, ਪੈਸੇ ਦੇ ਕੇ ਲਗਵਾਇਆ ਧਰਨਾ
ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਆਪ ਸੁਪਰੀਮੋ ਨਾਲ ਮੁਲਾਕਾਤ ਦੌਰਾਨ ਹਲਕੇ ਅਤੇ ਸੂਬੇ ਵਿਚ ‘ਆਪ’ ਵੱਲੋਂ ਕੀਤੇ ਜਾ ਰਹੇ ਸਮੁੱਚੇ ਵਿਕਾਸ ਕਾਰਜਾਂ ਅਤੇ ਜਮੀਨੀ ਪੱਧਰ ਦੀਆਂ ਸਿਆਸੀ ਸਮੇਤ ਸਮਾਜਿਕ ਸਥਿਤੀਆਂ ਸੰਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ। ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਗਿਆ ਹੈ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਥੋੜ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਨਿਰਵਿਘਨ ਜੰਗੀ ਪੱਧਰ ’ਤੇ ਜਾਰੀ ਰੱਖਣ ਦੀ ਹਦਾਇਤ ਦਿੱਤੀ।
ਇਹ ਵੀ ਪੜ੍ਹੋ: 18 ਸੇਵਾ ਕੇਂਦਰਾਂ 'ਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਪ੍ਰਿੰਟਰ, LED ਤੇ ਹੋਰ ਸਾਮਾਨ ਸਣੇ 3 ਕਾਬੂ
ਇਸ ਮੌਕੇ ਉਨ੍ਹਾਂ ਨਾਭਾ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਦੀ ਸਲਾਨਾ ਰਿਕਾਰਡ ਤੋੜ ਇਕੱਤਰਤਾ ਸਮੇਤ ਹਲਕੇ ਵਿਚ‘ ‘ਆਪ’ ਪਾਰਟੀ ਵੱਲੋਂ ਸ਼ਾਹੀ ਕਿਲੇ ਦੀ ਸੰਭਾਲ, ਸ਼ਹਿਰ ਚੋਣ ਗੰਦਗੀ ਦੇ ਡੰਪਾਂ ਨੂੰ ਹਟਾਉਣ, ਤਿੰਨ ਬੱਸ ਸਟਾਪ ਸਥਾਪਿਤ ਕਰਨ ਅਤੇ ਨਗਰ ਕੌਂਸਲ ਵੱਲੋਂ ਕੀਤੇ ਜਾ ਰਹੇ ਸਲਾਘਾਯੋਗ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਜਿੱਥੇ ਪੰਜਾਬ ਦੇ 90 ਫੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਉੱਥੇ ਸੂਬੇ ਦੇ ਉਦਯੋਗਪਤੀਆਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਜੋ ਕਿ ਸ੍ਰੀ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ ਖਰੀਦਣ ਤੋਂ ਬਾਅਦ ਪੱਕਾ ਹੋ ਗਿਆ ਹੈ। ਵਿਧਾਇਕ ਦੇਵ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਦਿੱਤੀਆਂ ਸਰਕਾਰੀ ਨੌਕਰੀਆਂ ਉਪਰੰਤ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਕਿਉਂਕਿ ਉਨ੍ਹਾਂ ਵਾਸਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਖਿਲੋਣਾ ਮੁਸ਼ਕਿਲ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।