ਵਿਧਾਇਕ ਧੁੰਨ ਖੇਤੀਬਾੜੀ ਦੇ ਮਸਲਿਆ ਸਬੰਧੀ ਕਮੇਟੀ ਦੇ ਚੇਅਰਮੈਨ ਨਿਯੁਕਤ
Friday, Jun 09, 2023 - 11:06 AM (IST)
ਅੰਮ੍ਰਿਤਸਰ (ਛੀਨਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਐਲਾਨੇ ਗਏ ਅਹੁਦੇਦਾਰਾਂ ਦੌਰਾਨ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਤੇ ਇਸ ਨਾਲ ਜੁੜੀਆਂ ਗਤੀਵਿਧੀਆ ਲਈ ਚੇਅਰਮੈਨ ਨਿਯੁਕਤ ਕੀਤਾ ਹੈ। ਵਿਧਾਇਕ ਧੁੰਨ ਨੇ ਕਿਹਾ ਕਿ ਖੇਤੀਬਾੜੀ ਦੇ ਮਸਲਿਆਂ ਸਬੰਧੀ ਕਮੇਟੀ ਦਾ ਮੈਨੂੰ ਚੇਅਰਮੈਨ ਬਣਾ ਕੇ ਜੋ ਮਾਣ ਤੇ ਸਤਿਕਾਰ ਬਖਸ਼ਿਆ ਗਿਆ ਹੈ, ਉਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ‘ਆਪ’ ਹਾਈਕਮਾਂਡ ਦਾ ਮੈਂ ਤਹਿਦਿਲੋਂ ਸ਼ੁੱਕਰਗੁਜਾਰ ਹਾਂ ਅਤੇ ਭਰੋਸਾ ਦਿਵਾਉਦਾਂ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਦ੍ਰਿੜਤਾ ਨਾਲ ਨਿਭਾਵਾਂਗਾ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ
ਉਨ੍ਹਾਂ ਕਿਹਾ ਕਿ ਵਿਧਾਨ ਸਭਾ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਉਠਾਉਣ ਦੇ ਨਾਲ-ਨਾਲ ਉਨ੍ਹਾਂ ਦੀ ਬਿਹਤਰੀ ਲਈ ਹਰ ਸੰਭਵ ਕਾਰਜ ਕੀਤੇ ਜਾਣਗੇ। ਇਸ ਮੌਕੇ ਮੀਰੀ ਪੀਰੀ ਸਪੋਰਟਸ ਕਲੱਬ ਦੇ ਚੇਅਰਮੈਨ ਜਰਮਨਜੀਤ ਸਿੰਘ ਬਾਠ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਖੇਤੀਬਾੜੀ ਦੇ ਮਸਲਿਆ ਸਬੰਧੀ ਕਮੇਟੀ ਦਾ ਚੇਅਰਮੈਨ ਬਣਾ ਕੇ ਮਾਝੇ ਨੂੰ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਧੁੰਨ ਚੇਅਰਮੈਨ ਦੀ ਜ਼ਿੰਮੇਵਾਰੀ ਨੂੰ ਆਪਣੀ ਦੂਰ ਅੰਦੇਸ਼ੀ ਸੋਚ ਤੇ ਲਿਆਕਤ ਸਦਕਾ ਬਾਖੂਬੀ ਨਿਭਾਉਣਗੇ।
ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।