ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾ ਕੇ ਵਿਧਾਇਕ ਰਾਜ ਕੁਮਾਰ ਨੇ PPE ਕਿੱਟ ਪਹਿਨ ਵੰਡੇ ਮਾਸਕ, ਕੀਤੀ ਇਹ ਅਪੀਲ
Wednesday, Apr 28, 2021 - 02:17 PM (IST)
ਹੁਸ਼ਿਆਰਪੁਰ (ਘੁੰਮਣ)- ਕੋਟ ਫਤੂਹੀ ਦੇ ਬਾਜ਼ਾਰਾਂ ’ਚ ਪੀ. ਪੀ. ਈ. ਕਿੱਟਾਂ ਪਾ ਕੇ ‘ਕੋਰੋਨਾ ਤੋਂ ਡਰਨਾ ਨਹੀਂ ਸਗੋਂ ਲੜਨਾ ਅਤੇ ਜਿੱਤਣਾ ਹੈ’ ਜਾਗਰੂਕਤਾ ਮਾਰਚ ਕੱਢਣ ਉਪਰੰਤ ਅੱਜ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸਥਾਨਕ ਸਿਵਲ ਹਸਪਤਾਲ ਵਿਚ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਵਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਗੰਭੀਰ ਸਿਹਤ ਸੰਕਟ ਦੇ ਮੱਦੇਨਜ਼ਰ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ ਵਿਖਾਈ ਜਾਵੇ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਲਈ 1 ਮਈ ਤੋਂ ਸ਼ੁਰੂ ਹੋਣ ਜਾ ਰਹੀ ਟੀਕਾਕਰਨ ਮੁਹਿੰਮ ਸਬੰਧੀ ਡਾ. ਰਾਜ ਕੁਮਾਰ ਚੱਬੇਵਾਲ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਬੁੱਧਵਾਰ ਤੋਂ ਟੀਕਾਕਰਨ ਲਈ ਅਰੋਗਿਆ ਸੇਤੂ ਅਤੇ ਸਬੰਧਤ ਹੋਰ ਐਪ ਰਾਹੀਂ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾ ਸਕਣਗੇ।
ਡਾ. ਰਾਜ ਕੁਮਾਰ ਨੇ ਲੋਕਾਂ ਨੂੰ ਵਹਿਮ ਅਤੇ ਅਫ਼ਵਾਹਾਂ ’ਤੇ ਯਕੀਨ ਨਾ ਕਰਦਿਆਂ ਆਪ-ਮੁਹਾਰੇ ਟੀਕਾਕਰਨ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿਚ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਦੇ ਨਾਲ-ਨਾਲ ਟੀਕਾਕਰਨ ਵੀ ਅਤਿ ਜ਼ਰੂਰੀ ਹੈ, ਜਿਸ ਤੋਂ ਕਿਸੇ ਨੂੰ ਵੀ ਕੋਈ ਗੁਰੇਜ਼ ਨਹੀਂ ਕਰਨਾ ਚਾਹੀਦਾ ਹੈ ਅਤੇ ਇਸ ਪ੍ਰਤੀ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਮਾਰਚ ਦੌਰਾਨ ਡਾ. ਵਿਪਨ ਪਚਨੰਗਲ, ਬਲਜੀਤ ਸਿੰਘ, ਸੁਰਿੰਦਰ ਸਿੰਘ, ਸਰਪੰਚ ਬਹਿਬਲਪੁਰ ਸੁਰਜੀਤ ਸਿੰਘ, ਨਰਿੰਦਰ ਪ੍ਰਭਾਕਰ, ਡਾ. ਪਾਲ, ਸਰਪੰਚ ਲਕਸੀਹਾਂ ਰਜਿੰਦਰ ਸਿੰਘ, ਜੱਸੀ ਖੁਸ਼ਹਾਲਪੁਰ ਅਤੇ ਬਲਕਾਰ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?