ਵਿਧਾਇਕ ਡਾ.ਸੋਹਲ ਦਾ PA ਦੱਸ NRI ਤੋਂ ਕੀਤੀ 1 ਕਰੋੜ ਅਤੇ ਨਾਜਾਇਜ਼ ਹਥਿਆਰਾਂ ਦੀ ਮੰਗ, ਮਾਮਲਾ ਦਰਜ

Monday, Mar 21, 2022 - 10:16 AM (IST)

ਵਿਧਾਇਕ ਡਾ.ਸੋਹਲ ਦਾ PA ਦੱਸ NRI ਤੋਂ ਕੀਤੀ 1 ਕਰੋੜ ਅਤੇ ਨਾਜਾਇਜ਼ ਹਥਿਆਰਾਂ ਦੀ ਮੰਗ, ਮਾਮਲਾ ਦਰਜ

ਤਰਨਤਾਰਨ (ਰਮਨ ਚਾਵਲਾ)- ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਫਰਜ਼ੀ ਪੀ. ਏ. ਬਣ ਕੇ ਐੱਨ.ਆਰ.ਆਈ. ਵਿਅਕਤੀ ਪਾਸੋਂ ਹਥਿਆਰਾਂ ਦੀ ਮੰਗ ਕਰਨ ਅਤੇ ਇਕ ਕਰੋੜ ਰੁਪਏ ਦੀ ਰਾਸ਼ੀ ਦਫ਼ਤਰ ’ਚ ਜਮ੍ਹਾ ਕਰਵਾਉਣ ਦੀ ਆਡੀਓ ਵਾਇਰਲ ਹੋਈ ਹੈ। ਵਾਇਰਲ ਹੋਈ ਆਡੀਓ ਦੀ ਜਾਂਚ ਕਰਦੇ ਹੋਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਜਾਣਕਾਰੀ ਅਨੁਸਾਰ ਬੀਤੀ 12 ਮਾਰਚ ਨੂੰ ਅੰਮ੍ਰਿਤਸਰ ਬਾਈਪਾਸ ਨਜ਼ਦੀਕ ਪਟਵਾਰੀ ਗੁਰਵਿੰਦਰ ਸਿੰਘ ਦੇ ਦਫ਼ਤਰ ’ਚ ਐੱਨ.ਆਰ.ਆਈ. ਜਤਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਇਕਬਾਲ ਐਵੀਨਿਊ ਤਰਨਤਾਰਨ ਤੋਂ ਇਲਾਵਾ ਨਰਿੰਦਰ ਸਿੰਘ ਸਮੇਤ ਕਰੀਬ ਇਕ ਦਰਜਨ ਲੋਕ ਮੌਜੂਦ ਸਨ। ਇਸ ਦੌਰਾਨ ਨਿੱਜੀ ਕੰਮ ਲਈ ਪਟਵਾਰੀ ਦਫ਼ਤਰ ਪੁੱਜੇ ਐੱਨ.ਆਰ.ਆਈ. ਜਤਿੰਦਰ ਸਿੰਘ ਪੁੱਤਰ ਇਕਬਾਲ ਸਿੰਘ, ਜੋ ਅਮਰੀਕਾ ਦੇ ਤੋਂ ਪੰਜ ਮਹੀਨੇ ਪਹਿਲਾਂ ਤਰਨਤਾਰਨ ਆਇਆ ਸੀ, ਨੂੰ ਅਖਤਿਆਰ ਸਿੰਘ ਪੁੱਤਰ ਮੱਖਣ ਸਿੰਘ, ਜੋ ਅਮਰੀਕਾ ਤੋਂ ਤਰਨਤਾਰਨ ਪੁੱਜਾ ਹੈ, ਨੇ ਫੋਨ ਕਰਕੇ ਆਪਣੇ ਆਪ ਨੂੰ ਮੌਜੂਦਾ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਪੀ. ਏ. ਦੱਸਿਆ। 

ਪੜ੍ਹੋ ਇਹ ਵੀ ਖ਼ਬਰ - ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

ਉਸ ਨੇ ਕਿਹਾ ਕਿ ਤੁਸੀਂ ਸਾਨੂੰ ਸੁਰੱਖਿਆ ਲਈ ਹਥਿਆਰ ਦੇ ਦਿਓ, ਕਿਉਂਕਿ ਸਾਨੂੰ ਹਾਲੇ ਸੁਰੱਖਿਆ ਦਸਤਾ ਜਾਰੀ ਨਹੀਂ ਹੋਇਆ, ਜਿਸ ਤੋਂ ਬਾਅਦ ਜਤਿੰਦਰ ਸਿੰਘ ਨੇ ਫੋਨ ਕੱਟ ਕਰ ਦਿੱਤਾ। ਜਦੋਂ ਉਸ ਨੰਬਰ ਤੋਂ ਦੁਬਾਰਾ ਫੋਨ ਆਇਆ ਤਾਂ ਜਤਿੰਦਰ ਸਿੰਘ ਦੇ ਨਜ਼ਦੀਕ ਬੈਠੇ ਬਿੱਲਾ ਨਾਮਕ ਵਿਅਕਤੀ ਵਲੋਂ ਫੋਨ ’ਤੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਬਿੱਲੇ ਨੇ ਰਿਕਾਰਡਿੰਗ ਕਰਨੀ ਸ਼ੁਰੂ ਕਰ ਦਿੱਤੀ। ਫੋਨ ਕਰਨ ਵਾਲੇ ਵਿਅਕਤੀ ਨੇ ਇਕ ਕਰੋੜ ਰੁਪਏ ਦੀ ਰਾਸ਼ੀ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਬਾਈਪਾਸ ਵਿਖੇ ਸਥਿਤ ਦਫ਼ਤਰ ਲੈ ਕੇ ਆਉਣ ਲਈ ਕਿਹਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਗੱਲ ਕਰ ਰਹੇ ਬਿੱਲਾ ਨੇ ਕਿਹਾ ਕਿ ਉਹ ਇੰਨੀ ਵੱਡੀ ਰਕਮ ਨਹੀਂ ਦੇ ਸਕਦੇ ਤਾਂ ਪੀ. ਏ. ਬਣੇ ਵਿਅਕਤੀ ਨੇ ਕਿਹਾ ਤੁਸੀਂ ਪੰਜ ਲੱਖ ਰੁਪਏ ਦੀ ਰਾਸ਼ੀ ਐਡਵਾਂਸ ਲੈ ਕੇ ਦਫ਼ਤਰ ਪੁੱਜ ਜਾਓ। ਇਹ ਸਾਰੀ ਰਿਕਾਰਡਿੰਗ ਬਿੱਲਾ ਨੇ ਬਾਅਦ ਵਿਚ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤਾ। ਜਦੋਂ ਇਹ ਮਾਮਲਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਇਸ ਦੀ ਜਾਂਚ ਕਰਵਾਉਣ ਦੀ ਪੁਲਸ ਨੂੰ ਕਿਹਾ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ

ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਤੁਰੰਤ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਵਲੋਂ ਜਾਂਚ ਕਰਦੇ ਹੋਏ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਆਡੀਓ ਦੀ ਤਹਿ ਤੱਕ ਜਾ ਪੁੱਜੇ, ਜਿਸ ਦੌਰਾਨ ਪੁਲਸ ਨੇ ਜਤਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਨਿਵਾਸੀ ਇਕਬਾਲ ਐਵੀਨਿਊ ਤਰਨਤਾਰਨ ਦੇ ਬਿਆਨਾਂ ਹੇਠ ਅਖਤਿਆਰ ਸਿੰਘ ਪੁੱਤਰ ਮੁਖਤਾਰ ਸਿੰਘ ਨਿਵਾਸੀ ਬਸੰਤ ਐਵੀਨਿਊ ਤਰਨਤਾਰਨ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਵਾਇਰਲ ਆਡੀਓ ਦਾ ਨਾ ਤਾਂ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਾਲ ਕੋਈ ਸਬੰਧ ਹੈ ਅਤੇ ਨਾ ਹੀ ਉਨ੍ਹਾਂ ਦੇ ਪੀ.ਏ ਨਾਲ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਖਤਿਆਰ ਸਿੰਘ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਵਾਲੇ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ


author

rajwinder kaur

Content Editor

Related News