ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ: ਹਰੀਸ਼ ਰਾਵਤ
Wednesday, Jun 23, 2021 - 10:36 PM (IST)
ਚੰਡੀਗੜ੍ਹ: ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਗਈ ਸਰਕਾਰੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਉਨ੍ਹਾਂ ਕਿਹਾ ਕਿ ਫਤਿਹਜੰਗ ਬਾਜਵਾ ਨੇ ਖ਼ੁਦ ਇਸ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ 28 ਜੂਨ ਤੋਂ MBBS, BDS ਤੇ BAMS ਦੀਆਂ ਕਲਾਸਾਂ ਕਾਲਜਾਂ ’ਚ ਸ਼ੁਰੂ ਕਰਨ ਦੇ ਹੁਕਮ
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਦੋ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ ਸੀ। ਇਥੋਂ ਤੱਕ ਕਿ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਵੀ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ। ਚੋਣਾਂ ਨੇੜੇ ਹੋਣ ਕਰਕੇ ਇਸ ਮਾਮਲੇ ’ਤੇ ਸਿਆਸਤ ਇਕ ਦਮ ਭਖ ਗਈ ਸੀ ਜਿਸ ਨਾਲ ਪੰਜਾਬ ਸਰਕਾਰ ਦੀ ਸਿਆਸੀ ਤੌਰ ’ਤੇ ਕਿਰਕਿਰੀ ਹੋਣ ਲੱਗੀ ਸੀ। ਇਨ੍ਹਾਂ ਨੌਕਰੀਆਂ ਕਰਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਲੋਕ ਰਾਇ ਬਣਨ ਲੱਗੀ ਸੀ, ਉਥੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ’ਤੇ ਲੱਗਦਾ ਜਾਪਦਾ ਹੈ।
ਇਹ ਵੀ ਪੜ੍ਹੋ: ਪੰਜਾਬੀਆ ਦਾ ਸ਼ੌਂਕ ਦੋਨਾਲੀ ਹੁਣ ਬਣੀ ਪੰਜਾਬੀਆਂ ਲਈ ਸੰਭਾਲਣ ਵਿਚ ਸਿਰਦਰਦੀ
ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਸਵੈ-ਇੱਛੁਕ ਤੌਰ ’ਤੇ ਆਪਣੇ ਮੁੰਡਿਆਂ ਨੂੰ ਮਿਲੀ ਨੌਕਰੀ ਛੱਡਣ ਦੀ ਪੇਸ਼ਕਸ਼ ਕਰ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜੈਪਾਲ ਭੁੱਲਰ ਦੇ ਮੁੜ ਹੋਏ ਪੋਸਟਮਾਰਟਮ ਦੀ ਰਿਪੋਰਟ 'ਤੇ ਪਿਤਾ ਨੇ ਚੁੱਕੇ ਸਵਾਲ (ਵੀਡੀਓ)